ਭੀਖੀ, 15 ਜੁਲਾਈ (ਸਹੋਤਾ)-ਬਾਲ ਸੁਰੱਖਿਆ ਵਿਭਾਗ ਦੇ ਕਾਊਾਸਲਰ ਰਜਿੰਦਰ ਕੁਮਾਰ ਵਰਮਾ ਵਲੋਂ ਭੀਖੀ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ ਕੀਤੀ ਗਈ | ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਾਲ ਭੀਖਿਆ ਕਰਵਾਉਣੀ ਕਾਨੂੰਨੀ ਜ਼ੁਰਮ ਹੈ | ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਬਾਲ ਭੀਖਿਆ ਨਾ ਕਰਵਾਉਣ ਅਤੇ ਬੱਚਿਆਂ ਨੂੰ ਸਕੂਲ ਵਿਚ ਦਾਖਲ ਕਰਵਾਉਣ | ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ 2 ਬੱਚੇ ਬਾਲ ਭੀਖਿਆ ਕਰਦੇ ਪਾਏ ਗਏ, ਜਿਨ੍ਹਾਂ ਨੂੰ ਬਾਲ ਭਲਾਈ ਕਮੇਟੀ ਮੈਂਬਰ ਨਵਨੀਤ ਕੌਰ ਅੱਗੇ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਬੱਚਿਆਂ ਤੋਂ ਬਾਲ ਭੀਖਿਆ ਨਾ ਕਰਵਾਉਣ ਦੀ ਸਖ਼ਤੀ ਨਾਲ ਹਦਾਇਤ ਕੀਤੀ | ਉਨ੍ਹਾਂ ਕਿਹਾ ਕਿ ਬਾਲ ਭੀਖਿਆ, ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ-1098 'ਤੇ ਸੂਚਨਾ ਦਿੱਤੀ ਜਾ ਸਕਦੀ ਹੈ | ਇਸ ਮੌਕੇ ਸ਼ੈਲੀ ਮੀਡੀਆ ਇੰਚਾਰਜ, ਸੁਭਦੀਪ ਸਿੰਘ ਚਾਈਲਡ ਲਾਈਨ ਮੈਂਬਰ, ਪੁਲਿਸ ਮੁਲਾਜ਼ਮ ਪਰਮਜੀਤ ਸਿੰਘ ਤੇ ਪਰਮਜੀਤ ਕੌਰ ਹਾਜ਼ਰ ਸਨ |