25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਪਿੰਡ ਬਖਸ਼ੀਵਾਲਾ ਵਿਖੇ ਭਾਜਪਾ ਨੇ ਸਹਾਇਤਾ ਕੈਂਪ ਲਗਾਇਆ <br/>

ਅਜੀਤ ਡੈਸਕ 16-07-2025
ਬਰੇਟਾ, 15 ਜੁਲਾਈ (ਪਾਲ ਸਿੰਘ ਮੰਡੇਰ)-ਪਿੰਡ ਬਖਸ਼ੀਵਾਲਾ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ 'ਸੇਵਕ-ਆਪ ਦੇ ਦੁਆਰ' ਪ੍ਰੋਗਰਾਮ ਤਹਿਤ ਮੰਡਲ ਬਰੇਟਾ ਦੇ ਪ੍ਰਧਾਨ ਗਗਨਦੀਪ ਸ਼ਰਮਾ ਦੀ ਅਗਵਾਈ ਹੇਠ ਸਹਾਇਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਕੇਂਦਰ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਜਿਵੇਂ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਆਯੂਸ਼ਮਾਨ ਕਾਰਡ, ਕਿਸਾਨ ਸਨਮਾਨ ਨਿਧੀ ਯੋਜਨਾ, ਆਵਾਸ ਯੋਜਨਾ, ਈ-ਸ਼ਰਮ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪੈਨਸ਼ਨ, ਪ੍ਰਧਾਨ ਮੰਤਰੀ ਸੂਰਜ ਯੋਜਨਾ ਘਰ ਯੋਜਨਾ, ਮੁਫ਼ਤ ਬਿਜਲੀ ਯੋਜਨਾ, ਟੂਲ ਕਿੱਟ ਵੰਡ ਪ੍ਰੋਗਰਾਮ ਅਧੀਨ ਸਕੀਮਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਯੋਗ ਲੋਕਾਂ ਨੂੰ ਮੌਕੇ 'ਤੇ ਹੀ ਲਾਭ ਦਿੱਤਾ ਗਿਆ | ਆਯੂਸ਼ਮਾਨ ਕਾਰਡ ਤੇ ਈ-ਸ਼ਰਮ ਕਾਰਡ ਮੌਕੇ 'ਤੇ ਬਣਾ ਕੇ ਦਿੱਤੇ ਗਏ | ਇਸ ਮੌਕੇ ਜ਼ਿਲ੍ਹਾ ਉਪ ਪ੍ਰਧਾਨ ਸੂਰਜ ਪ੍ਰਕਾਸ਼ ਗੋਇਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਬੂਥ ਪੱਧਰ ਤੱਕ ਪਹੁੰਚਾਉਣ ਲਈ ਇਹ ਕੈਂਪ ਲਗਾਏ ਜਾ ਰਹੇ ਹਨ, ਜੋ ਆਉਣ ਵਾਲੇ ਦਿਨਾਂ ਵਿਚ ਮੰਡਲ ਦੇ ਬੂਥ ਤੱਕ ਲਗਾਏ ਜਾਣਗੇ | ਇਸ ਦੌਰਾਨ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਅਤੇ ਹਲਕਾ ਇੰਚਾਰਜ ਸੂਬੇਦਾਰ ਭੋਲਾ ਸਿੰਘ ਨੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਇਸ ਮੌਕੇ ਸੀਨੀਅਰ ਆਗੂ ਪ੍ਰੇਮ ਕੁਮਾਰ ਬਖਸ਼ੀਵਾਲਾ, ਅਸ਼ੋਕ ਕੁਮਾਰ ਗੋਰਾ, ਹਰੀਸ਼ ਕੁਮਾਰ, ਸੁਖਵਿੰਦਰ ਸਿੰਘ, ਪਾਲ ਸਿੰਘ, ਜੀਤ ਸਿੰਘ ਤੇ ਮੱਘਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਖੁਡਾਲ ਕਲਾਂ 'ਚ ਬੂਟੇ ਲਗਾਏ <br/> ਅਗਲੀ ਖ਼ਬਰ ਬਾਲ ਭੀਖਿਆ ਕਰਨ ਵਾਲੇ 2 ਬੱਚਿਆਂ ਨੂੰ ਬਾਲ ਭਲਾਈ ਕਮੇਟੀ ਅੱਗੇ ਕੀਤਾ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।