16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਮਾਨਸਾ ਵਿਖੇ ਮੀਟਿੰਗ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਮੈਂਬਰ | ਅਜੀਤ ਤਸਵੀਰ <br/> 17-07-2025
ਮਾਨਸਾ, 16 ਜੁਲਾਈ (ਸੱਭਿ.ਪ੍ਰਤੀ.)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ, ਸੂਬਾਈ ਆਗੂ ਤਾਰਾ ਚੰਦ ਭਾਵਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੈਡੀਕਲ ਪੈ੍ਰਕਟੀਸ਼ਨਰਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਕੀਤੇ ਵਾਅਦਿਆਂ ਨੂੰ ਪੂਰਾ ਕਰਨ 'ਚ ਅਸਮਰਥ ਰਹੀ ਹੈ | ਬਲਾਕ ਪੱਧਰ 'ਤੇ ਆ ਰਹੀਆਂ ਦਿੱਕਤਾਂ 'ਤੇ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਮੈਂਬਰਸ਼ਿਪ ਵਧਾਉਣ ਲਈ ਵੀ ਯਤਨ ਜੁਟਾਉਣ ਦਾ ਸੱਦਾ ਦਿੱਤਾ ਗਿਆ | ਇਸ ਮੌਕੇ ਰਘਵੀਰ ਚੰਦ ਸ਼ਰਮਾ, ਨਿਰਮਲ ਸਿੰਘ ਰਾਏਪੁਰ, ਕੁਲਦੀਪ ਸਿੰਘ ਖਿਆਲਾ, ਜਗਸੀਰ ਸਿੰਘ ਰਾਏਪੁਰ, ਸਿਮਰਜੀਤ ਸਿੰਘ ਗਾਗੋਵਾਲ, ਅਮਰੀਕ ਸਿੰਘ ਮਾਖਾ, ਹਰਬੰਸ ਸਿੰਘ, ਗੁਰਪ੍ਰੀਤ ਸਿੰਘ ਭੈਣੀਬਾਘਾ, ਪ੍ਰੇਮ ਸਿੰਘ ਕਿਸ਼ਨਗੜ੍ਹ, ਗੁਰਜੀਤ ਸਿੰਘ ਬਰੇ੍ਹ, ਅੰਗਰੇਜ਼ ਸਿੰਘ ਸਾਹਨੇਵਾਲੀ, ਗੁਰਬਿੰਦਰ ਸਿੰਘ, ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਸੁਖਪਾਲ ਸਿੰਘ ਹਾਕਮਵਾਲਾ ਤੇ ਰਣਬੀਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੇਅਦਬੀਆਂ ਦੇ ਮੁੱਦੇ 'ਤੇ ਸਿਆਸਤ ਕਰ ਰਹੇ ਕਾਂਗਰਸੀਆਂ ਦੇ ਅੱਜ ਫੂਕਾਂਗੇ ਪੁਤਲੇ- ਡਾ. ਨਿਸ਼ਾਨ ਸਿੰਘ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ 'ਵਿਸ਼ਵ ਯੁਵਕ ਹੁਨਰ' ਦਿਵਸ ਮੌਕੇ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।