16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਬੇਅਦਬੀਆਂ ਦੇ ਮੁੱਦੇ 'ਤੇ ਸਿਆਸਤ ਕਰ ਰਹੇ ਕਾਂਗਰਸੀਆਂ ਦੇ ਅੱਜ ਫੂਕਾਂਗੇ ਪੁਤਲੇ- ਡਾ. ਨਿਸ਼ਾਨ ਸਿੰਘ

ਅਜੀਤ ਡੈਸਕ 17-07-2025
ਬੁਢਲਾਡਾ, 16 ਜੁਲਾਈ (ਸਵਰਨ ਸਿੰਘ ਰਾਹੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਤੇ 'ਆਪ' ਅਤੇ ਕਾਂਗਰਸ ਪਾਰਟੀ ਹਮੇਸ਼ਾ ਸਿਆਸਤ ਕਰਦੀਆਂ ਆਈਆ ਹਨ ਅਤੇ ਹੁਣ ਵੀ ਸਿਆਸੀ ਗੇਮ ਹੀ ਖੇਡੀ ਜਾ ਰਹੀ ਹੈ | ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਪ੍ਰਗਟਾਉਂਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਇਸ ਗੱਲ ਦੀ ਪੁਸ਼ਟੀ ਕਰਦਾ ਆ ਰਿਹਾ ਹੈ ਕਿ ਕਿਵੇਂ ਕਾਂਗਰਸ ਪਾਰਟੀ ਨੇ ਬੇਅਦਬੀ ਮਾਮਲੇ 'ਚ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਸਿਆਸਤ ਕੀਤੀ ਹੈ | ਵਿਧਾਨ ਸਭਾ 'ਚ ਵਿਰੋਧੀ ਧਿਰ ਕਾਂਗਰਸ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਪ੍ਰਗਟ ਸਿੰਘ ਨੇ ਇਸ ਗੱਲ ਨੂੰ ਸਾਬਤ ਵੀ ਕਰ ਦਿੱਤਾ ਹੈ | ਹੁਣ ਏਸੇ ਹੀ ਰਾਹ 'ਤੇ ਚੱਲਦਿਆਂ 'ਆਪ' ਸਰਕਾਰ ਵੀ ਬੇਅਦਬੀ ਵਾਲੇ ਮਸਲੇ 'ਤੇ ਆਪਣੀਆਂ ਸਿਆਸੀ ਚਾਲਾਂ ਖੇਡਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ 'ਤੇ ਕੀਤੀ ਸਿਆਸਤ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਵਲੋਂ 17 ਜੁਲਾਈ ਨੂੰ ਸਵੇਰੇ 10 ਵਜੇ ਆਈ. ਟੀ. ਆਈ. ਚੌਂਕ ਬੁਢਲਾਡਾ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਦੇ ਪੁਤਲੇ ਫੂਕੇ ਜਾਣਗੇ |


ਪਿਛਲੀ ਖ਼ਬਰ ਉਦਯੋਗਿਕ ਇਕਾਈਆਂ ਤੇ ਬੇਲਰ ਮਾਲਕ ਪਰਾਲੀ ਪ੍ਰਬੰਧਨ ਲਈ ਉਪਰਾਲੇ ਕਰਨ- ਐੱਸ. ਡੀ. ਐੱਮ <br/> ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।