16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸਰਕਾਰੀ ਆਈ. ਟੀ. ਆਈ. ਦੇ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/>

ਅਜੀਤ ਡੈਸਕ 17-07-2025
ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸਰਕਾਰੀ ਆਈ. ਟੀ. ਆਈ. ਦੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ 'ਚ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ | ਸਰਕਾਰੀ ਆਈ. ਟੀ. ਆਈਜ ਠੇਕਾ ਮੁਲਾਜ਼ਮ ਯੂਨੀਅਨ ਦੇ ਗੁਰਬਿੰਦਰ ਸਿੰਘ, ਜਸਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਿਛਲੇ 15-16 ਸਾਲਾਂ ਤੋਂ ਸੰਸਥਾਵਾਂ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ ਪ੍ਰੰਤੂ ਨਾ ਹੀ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕੋਈ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਮਿਲ ਚੁੱਕੇ ਹਨ ਪਰ ਵਾਰ ਉਨ੍ਹਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਜਾਂਦਾ ਹੈ | ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਗਲੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ |

ਪਿਛਲੀ ਖ਼ਬਰ ਡੀ. ਟੀ. ਐੱਫ. ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਉਦਯੋਗਿਕ ਇਕਾਈਆਂ ਤੇ ਬੇਲਰ ਮਾਲਕ ਪਰਾਲੀ ਪ੍ਰਬੰਧਨ ਲਈ ਉਪਰਾਲੇ ਕਰਨ- ਐੱਸ. ਡੀ. ਐੱਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।