16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡੀ. ਟੀ. ਐੱਫ. ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 17-07-2025
ਮਾਨਸਾ, 16 ਜੁਲਾਈ (ਰਾਵਿੰਦਰ ਸਿੰਘ ਰਵੀ)- 5178 ਅਧਿਆਪਕਾਂ (ਨਾਨ-ਪਟੀਸ਼ਨਰਾਂ) ਨੂੰ ਪਰਖ ਸਮੇਂ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਜਾਰੀ ਨਾ ਕਰਨ ਦੇ ਰੋਸ ਵਜੋਂ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਅਤੇ ਉਨ੍ਹਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਜਥੇਬੰਦੀ ਵਲੋਂ ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਰੋਸ ਪੱਤਰ ਭੇਜਿਆ ਗਿਆ | ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ ਡੇਲੂਆਣਾ ਤੇ ਜ਼ਿਲ੍ਹਾ ਜਨਰਲ ਸਕੱਤਰ ਹੰਸਾ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਕੂਲ ਸਿੱਖਿਆ (ਸੈ.) ਵਲੋਂ ਲੰਘੀ 26 ਫਰਵਰੀ ਨੂੰ ਸਪੀਕਿੰਗ ਆਰਡਰ ਜਾਰੀ ਕਰਦੇ ਹੋਏ ਅਧਿਆਪਕਾਂ ਨੂੰ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਸਕੇਲ ਅਨੁਸਾਰ ਬਣਦੇ ਬਕਾਏ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਪਰ ਹਾਲੇ ਤੱਕ ਇਨ੍ਹਾਂ ਨੂੰ ਅਮਲ 'ਚ ਨਹੀਂ ਲਿਆਂਦਾ ਗਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਜਲਦ ਹੱਲ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਪਰਮਿੰਦਰ ਸਿੰਘ, ਜਸਵੀਰ ਸਿੰਘ ਭੰਮਾ, ਗੁਰਦਾਸ ਸਿੰਘ ਗੁਰਨੇ, ਦਿਲਬਾਗ ਸਿੰਘ ਰੱਲੀ, ਇਕਬਾਲ ਸਿੰਘ ਬਰੇਟਾ, ਪ੍ਰੇਮ ਸਿੰਘ ਦੋਦੜਾ, ਗੁਰਪ੍ਰੀਤ ਸਿੰਘ ਬੀਰੋਕੇ, ਕਾਲਾ ਸਿੰਘ ਸਹਾਰਨਾ, ਗੁਰਜੀਤ ਸਿੰਘ ਗੁਰਨੇ, ਮਨਮੋਹਣ ਸਿੰਘ, ਬਲਜਿੰਦਰ ਸ਼ਰਮਾ, ਮਨਮਿੰਦਰ ਕੌਰ, ਬੇਅੰਤ ਕੌਰ, ਗੁਰਪ੍ਰੀਤ ਕੌਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਦੇ ਠੇਕਾ ਮੁਲਾਜ਼ਮਾਂ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਗਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।