16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ <br/>

ਅਜੀਤ ਡੈਸਕ 17-07-2025
ਜੋਗਾ, 16 ਜੁਲਾਈ (ਵਿ.ਪ੍ਰਤੀ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਐੱਸ.ਸੀ. ਸਮੈਸਟਰ ਤੀਜਾ ਦੇ ਨਤੀਜੇ 'ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਮਲਦੀਪ ਕੌਰ, ਅਮਨਦੀਪ ਕੌਰ ਅਤੇ ਤੇਜਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕਰ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਲਜ ਦੇ ਵਿਦਿਆਰਥੀ ਪੜ੍ਹਾਈ, ਖੇਡਾਂ ਤੇ ਹੋਰ ਸਹਿ ਗਤੀਵਿਧੀਆਂ 'ਚ ਵੀ ਮੱਲਾਂ ਮਾਰ ਰਹੇ ਹਨ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਵਧੀਆ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਏ. ਡੀ. ਸੀ. ਨੂੰ ਕਾਰਵਾਈ ਲਈ ਲਿਖਿਆ ਪੱਤਰ <br/> ਨਗਰ ਪੰਚਾਇਤ ਭੀਖੀ ਨਾਜਾਇਜ਼ ਕਬਜ਼ਾਧਾਰੀਆਂ ਅੱਗੇ ਹੋਈ ਬੇਵੱਸ... ਅਗਲੀ ਖ਼ਬਰ ਡੀ. ਟੀ. ਐੱਫ. ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।