16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੰਚਾਇਤੀ ਕੰਮਾਂ ਦੇ ਟੈਂਡਰ ਠੇਕੇਦਾਰੀ ਸਿਸਟਮ ਰਾਹੀਂ ਦੇਣ ਦਾ ਸਰਪੰਚਾਂ ਵਲੋਂ ਤਿੱਖਾ ਵਿਰੋਧ <br/>

ਅਜੀਤ ਡੈਸਕ 17-07-2025
ਮਾਨਸਾ, 16 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਚਾਇਤੀ ਕੰਮਾਂ ਦੇ ਟੈਂਡਰ ਠੇਕੇਦਾਰੀ ਸਿਸਟਮ ਰਾਹੀਂ ਦੇਣ ਦਾ ਸਰਪੰਚਾਂ, ਪੰਚਾਂ ਨੇ ਤਿੱਖਾ ਵਿਰੋਧ ਕੀਤਾ ਹੈ | ਪੰਚਾਇਤ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ਮਾਨਸਾ ਕੈਂਚੀਆਂ ਵਿਖੇ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਪੰਚਾਇਤੀ ਨੁਮਾਇੰਦਿਆਂ ਨੇ ਭਾਗ ਲਿਆ | ਇਸ ਮੌਕੇ ਦਰਪੇਸ਼ ਸਮੱਸਿਆਵਾਂ ਅਤੇ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕੇਦਾਰੀ ਸਿਸਟਮ ਰੱਦ ਕੀਤਾ ਜਾਵੇ, ਮਟੀਰੀਅਲ ਦੇ ਰੇਟ ਸੰਗਰੂਰ ਜ਼ਿਲ੍ਹੇ ਮੁਤਾਬਕ ਕੀਤੇ ਜਾਣ, ਮੁੱਖ ਮੰਤਰੀ ਦੇ ਵਾਅਦੇ ਅਨੁਸਾਰ ਮਾਣ ਭੱਤਾ 20 ਹਜ਼ਾਰ ਰੁਪਏ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨ ਕੇ ਪੰਚਾਇਤੀ ਨੁਮਾਇੰਦਿਆਂ 'ਤੇ ਦਰਜ ਝੂਠੇ ਮੁਕੱਦਮੇ ਰੱਦ ਕੀਤੇ ਜਾਣ | ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਮੰਗ ਪੱਤਰ ਵੀ ਭੇਜਿਆ ਗਿਆ | ਭਖਦੇ ਮਸਲਿਆਂ 'ਤੇ 22 ਜੁਲਾਈ ਨੂੰ ਮੁੜ ਮੀਟਿੰਗ ਰੱਖੀ ਗਈ ਹੈ | ਬੁਲਾਰਿਆਂ ਨੇ ਕਿਹਾ ਕਿ ਇਕ ਪਾਸੇ ਮੁੱਖ ਮੰਤਰੀ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰ ਰਹੇ ਹਨ ਦੂਸਰੇ ਪਾਸੇ ਉਨ੍ਹਾਂ ਤੋਂ ਕੰਮ ਕਰਨ ਦੇ ਅਧਿਕਾਰ ਵੀ ਖੋਹ ਰਹੇ ਹਨ | ਯੂਨੀਅਨ ਵਲੋਂ ਐਲਾਨ ਕੀਤਾ ਗਿਆ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਪੰਜਾਬ ਪੱਧਰ 'ਤੇ ਤਿੱਖਾ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ 'ਚ ਉਸਾਰੇ ਜਾਣ ਵਾਲੇ ਸਟੇਡੀਅਮਾਂ ਦੇ ਟੈਂਡਰ ਠੇਕੇਦਾਰਾਂ ਨੂੰ ਦਿੱਤੇ ਜਾ ਰਹੇ ਹਨ, ਜਿਸ ਦਾ ਪੰਚਾਇਤਾਂ ਤਿੱਖਾ ਵਿਰੋਧ ਕਰ ਰਹੀਆਂ ਹਨ | ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਬਲਾਕ ਭੀਖੀ ਦੇ ਪ੍ਰਧਾਨ ਸਰਪੰਚ ਜਤਿੰਦਰ ਸਿੰਘ ਸਮਾਉਂ, ਬੁਢਲਾਡਾ ਬਲਾਕ ਦੇ ਪ੍ਰਧਾਨ ਸਰਪੰਚ ਰਜਿੰਦਰ ਕੁਮਾਰ, ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਸਰਪੰਚ ਰਜਿੰਦਰ ਸਿੰਘ ਕਲੀਪੁਰ, ਸਰਪੰਚ ਮੱਖਣ ਸਿੰਘ ਕੋਟਲੀ, ਜਸਵਿੰਦਰ ਸਿੰਘ ਰਿਉਂਦ, ਸਤਪਾਲ ਸ਼ਰਮਾ ਸਰਦੂਲਗੜ੍ਹ, ਅਜੈਬ ਸਿੰਘ ਨਰਿੰਦਰਪੁਰਾ, ਹਰਜਿੰਦਰ ਸਿੰਘ, ਦੀਦਾਰ ਸਿੰਘ ਖਾਰਾ ਬਰਨਾਲਾ ਆਦਿ ਸਨ |

ਪਿਛਲੀ ਖ਼ਬਰ ਕਿ੍ਸ਼ਨਾ ਕਾਲਜ ਰੱਲੀ ਵਿਖੇ ਨਵੇਂ ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਮਾਤਾ ਨੈਣਾ ਦੇਵੀ ਤੇ ਚਿੰਤਪੁਰਨੀ ਲਈ ਜਥਾ ਰਵਾਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।