16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕਿ੍ਸ਼ਨਾ ਕਾਲਜ ਰੱਲੀ ਵਿਖੇ ਨਵੇਂ ਦਾਖ਼ਲਿਆਂ ਪ੍ਰਤੀ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਅਜੀਤ ਡੈਸਕ 17-07-2025
ਬੁਢਲਾਡਾ, 16 ਜੁਲਾਈ (ਸਵਰਨ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕਿ੍ਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਵਿਖੇ ਸੈਸ਼ਨ 2025-26 ਲਈ ਵੱਖ-ਵੱਖ ਕੋਰਸਾਂ ਲਈ ਚੱਲ ਰਹੇ ਦਾਖ਼ਲਿਆਂ ਪ੍ਰਤੀ ਨਵੇਂ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਨੇ ਦੱਸਿਆ ਕਿ ਕਾਲਜ ਵਿਖੇ ਚੱਲ ਰਹੇ ਡਿਗਰੀ ਤੇ ਮਾਸਟਰ ਡਿਗਰੀ ਕੋਰਸਾਂ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਨੈਸ਼ਨਲ ਓਪਨ ਬੋਰਡ ਤੋਂ ਦਸਵੀਂ, ਗਿਆਰ੍ਹਵੀਂ, ਬਾਰ੍ਹਵੀਂ ਆਰਟਸ, ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ ਸਟਰੀਮ ਵੀ ਸਫਲਤਾਪੂਰਵਕ ਚੱਲ ਰਹੇ ਹਨ | ਇਸੇ ਤਰ੍ਹਾਂ ਡੀ.ਫਾਰਮੇਸੀ, ਏ.ਐੱਨ.ਐੱਮ., ਜੀ.ਐੱਨ.ਐੱਮ. ਕੋਰਸ ਵੀ ਮੌਜੂਦ ਹਨ | ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਮੇਂ ਦੀ ਮੰਗ ਅਨੁਸਾਰ ਕਾਲਜ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਤੋਂ ਡਿਸਟੈਂਸ ਐਜੂਕੇਸ਼ਨ ਦੇ ਵੱਖ-ਵੱਖ ਕੋਰਸ ਵੀ ਵਿਦਿਆਰਥੀ ਕਰ ਸਕਦੇ ਹਨ | ਸਕੱਤਰ ਸੱਤਪਾਲ ਸਿੰਘ ਚਹਿਲ ਅਤੇ ਪ੍ਰਧਾਨ ਡਾਕਟਰ ਵਿਜੈ ਸਿੰਗਲਾ ਨੇ ਕਿਹਾ ਕਿ ਸਟਾਫ਼ ਦੀ ਮਿਹਨਤ ਸਦਕਾ ਹਰ ਸਾਲ ਨਵੇਂ ਵਿਦਿਆਰਥੀਆਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ |

ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ ਅਗਲੀ ਖ਼ਬਰ ਪੰਚਾਇਤੀ ਕੰਮਾਂ ਦੇ ਟੈਂਡਰ ਠੇਕੇਦਾਰੀ ਸਿਸਟਮ ਰਾਹੀਂ ਦੇਣ ਦਾ ਸਰਪੰਚਾਂ ਵਲੋਂ ਤਿੱਖਾ ਵਿਰੋਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।