ਰਾਮਾਂ ਮੰਡੀ, 16 ਜੁਲਾਈ (ਤਰਸੇਮ ਸਿੰਗਲਾ)-ਰਾਮਾਂ ਥਾਣੇ ਦੇ ਮੁੱਖ ਅਫ਼ਸਰ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਗਸ਼ਤ ਦÏਰਾਨ ਪਿੰਡ ਗਾਟਵਾਲੀ ਦੀ ਹੱਦ ਵਿਚੋਂ ਇਕ ਵਿਅਕਤੀ ਕਰਨਵੀਰ ਸਿੰਘ ਵਾਸੀ ਗਾਟਵਾਲੀ ਨੰੂ 25.20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ¢ ਇਸ ਤੋਂ ਇਲਾਵਾ ਪਿੰਡ ਗਾਟਵਾਲੀ ਦੇ ਨੇੜਿਓਾ ਹੀ ਜਗਵਿੰਦਰ ਸਿੰਘ ਅਤੇ ਭਰਪੂਰ ਸਿੰਘ ਵਾਸੀਆਨ ਗਾਟਵਾਲੀ ਨੰੂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹੋਏ ਗਿ੍ਫ਼ਤਾਰ ਕੀਤਾ ਗਿਆ ਹੈ¢ ਥਾਣਾ ਮੁਖੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤਾ ਵਿਅਕਤੀ ਹੈਰੋਇਨ ਸਪਲਾਈ ਕਰਨ ਲਈ ਗਾਹਕ ਦੀ ਭਾਲ ਕਰ ਰਿਹਾ ਸੀ¢ਰਾਮਾਂ ਥਾਣੇ ਵਿਚ ਕਰਨਵੀਰ ਸਿੰਘ, ਜਗਵਿੰਦਰ ਸਿੰਘ ਅਤੇ ਭਰਪੂਰ ਸਿੰਘ ਵਾਸੀਆਨ ਗਾਟਵਾਲੀ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ¢