16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਸੇਵਾ ਕੇਂਦਰਾਂ 'ਤੇ ਟਰਾਂਸਪੋਰਟ ਵਿਭਾਗ ਦੀਆਂ 42 ਤੇ ਮਾਲ ਵਿਭਾਗ ਦੀਆਂ 6 ਹੋਰ ਸੇਵਾਵਾਂ ਮਿਲਣਗੀਆਂ ਲੋਕ ਸੇਵਾਵਾਂ ਦਾ ਲਾਭ ਉਠਾਉਣ- ਡੀ. ਸੀ.

ਅਜੀਤ ਡੈਸਕ 17-07-2025

ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ ਮਾਲ ਵਿਭਾਗ ਨਾਲ ਸਬੰਧਿਤ 6 ਸੇਵਾਵਾਂ, ਡਰਾਈਵਿੰਗ ਲਾਇਸੰਸ ਤੇ ਆਰ.ਸੀ. ਨਾਲ ਸਬੰਧਿਤ ਟਰਾਂਸਪੋਰਟ ਵਿਭਾਗ ਦੀਆਂ 42 ਸੇਵਾਵਾਂ ਹੁਣ ਸੇਵਾ ਕੇਂਦਰਾਂ 'ਤੇ ਉਪਲਬਧ ਕਰਵਾ ਦਿੱਤੀਆਂ ਗਈਆਂ ਹਨ | ਕੁਲਵੰਤ ਸਿੰਘ ਧੂਰੀ ਡਿਪਟੀ ਕਮਿਸ਼ਨਰ ਮਾਨਸਾ ਨੇ ਦੱਸਿਆ ਕਿ ਹੁਣ ਡੀਡ ਰਜਿਸਟਰੇਸ਼ਨ, ਡੀਡ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਵਿਰਾਸਤ ਇੰਤਕਾਲ, ਰਪਟਾਂ ਦੇ ਦਾਖ਼ਲੇ ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਿਤ, ਫ਼ਰਦ ਬਦਰ ਲਈ ਬੇਨਤੀ ਰਿਕਾਰਡ 'ਚ ਸੁਧਾਰ, ਡਿਜੀਟਲ ਤੌਰ 'ਤੇ ਦਸਤਖ਼ਤ ਕੀਤੀ ਫ਼ਰਦ ਲਈ ਬੇਨਤੀ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਨਾਲ ਸਬੰਧਿਤ ਸੇਵਾਵਾਂ ਹੁਣ ਸੇਵਾ ਕੇਂਦਰ ਤੋਂ ਮਿਲਿਆ ਕਰਨਗੀਆਂ | ਉਨ੍ਹਾਂ ਕਿਹਾ ਕਿ ਜੋ ਨਾਗਰਿਕ ਸੇਵਾ ਕੇਂਦਰ ਨਹੀਂ ਆ ਸਕਦੇ ਤਾਂ ਉਹ ਫ਼ੋਨ ਨੰਬਰ 1076 ਡਾਇਲ ਕਰ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਡੋਰ ਸਟੈਪ ਡਲਿਵਰੀ ਰਾਹੀਂ ਘਰ ਬੈਠੇ ਵੀ ਹਾਸਲ ਕਰ ਸਕਦੇ ਹਨ | ਇਸ ਤੋਂ ਇਲਾਵਾ ਡਰਾਈਵਿੰਗ ਲਾਇਸੰਸ ਅਤੇ ਆਰ. ਸੀ. ਨਾਲ ਸਬੰਧਿਤ ਸੇਵਾਵਾਂ ਸ਼ਾਮਿਲ ਹਨ |


ਪਿਛਲੀ ਖ਼ਬਰ ਪਿੰਡ ਫੱਤਾ ਮਾਲੋਕਾ ਵਿਖੇ ਬਰਸੀ ਸਮਾਗਮ 21 ਤੋਂ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।