ਮਾਨਸਾ, 16 ਜੁਲਾਈ (ਵਿ.ਪ੍ਰਤੀ.)-ਪਿੰਡ ਫੱਤਾ ਮਾਲੋਕਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਮਰ ਸਿੰਘ ਕ੍ਰਿਤੀ ਦੀ 31ਵੀਂ ਤੇ ਮਹੰਤ ਰਾਮ ਸਿੰਘ ਦੀ 22ਵੀਂ ਬਰਸੀ 21 ਤੋਂ 23 ਜੁਲਾਈ ਤੱਕ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਦਰਸ਼ਨ ਸਿੰਘ ਦੀ ਅਗਵਾਈ 'ਚ ਅਖੰਡ ਪਾਠਾਂ ਦੀ ਲੜੀ ਜਾਰੀ ਹੈ | ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਗ੍ਰੰਥੀ ਭਾਈ ਬਲਜੀਤ ਸਿੰਘ ਬੱਗਾ ਨੇ ਦੱਸਿਆ ਕਿ 23 ਜੁਲਾਈ ਨੂੰ ਸੰਤ ਗਿਆਨੀ ਭਗਵਾਨ ਸਿੰਘ ਤਪਾ ਭਿੰਡਰਾਂ ਵਾਲੇ, ਸੰਤ ਬਾਬਾ ਇਕਬਾਲ ਸਿੰਘ ਲੰਗੇਵਾਲ ਵਾਲੇ, ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਪਟਨਾ ਸਾਹਿਬ ਵਾਲੇ ਅਤੇ ਸੰਤ ਬਾਬਾ ਅਵਤਾਰ ਸਿੰਘ ਧੂਲਕੋਟ ਵਾਲਿਆਂ ਤੋਂ ਇਲਾਵਾ ਹੋਰ ਰਾਗੀ, ਢਾਡੀ ਤੇ ਕਵੀਸ਼ਰ ਹਰ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਅਤੇ ਸੰਤ ਬਾਬਾ ਕਾਕਾ ਸਿੰਘ ਤਲਵੰਡੀ ਸਾਬੋ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸੇ ਦਿਨ 1 ਵਜੇ ਅੰਮਿ੍ਤ ਦਾ ਬਾਟਾ ਵੀ ਤਿਆਰ ਹੋਵੇਗਾ |