16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰਾਂ ਦੇ ਹੱਕਾਂ 'ਤੇ ਮਾਰ ਰਹੀਆਂ ਨੇ ਡਾਕਾ- ਮਜ਼ਦੂਰ ਆਗੂ <br/>

ਅਜੀਤ ਡੈਸਕ 17-07-2025
ਝੁਨੀਰ, 16 ਜੁਲਾਈ (ਸੰਜੀਵ ਸਿੰਗਲਾ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਬਲਾਕ ਝੁਨੀਰ ਦੀ ਇਕੱਤਰਤਾ ਸੂਲੀਸਰ ਸਾਹਿਬ ਕੋਟਧਰਮੂ ਵਿਖੇ ਹੋਈ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕਾ. ਬਲਵਿੰਦਰ ਸਿੰਘ ਘਰਾਂਗਣਾ, ਬਿੰਦਰ ਕੌਰ ਉੱਡਤ ਭਗਤ ਰਾਮ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਲੰਬੀ ਲੜਾਈ ਲੜਨ ਤੋਂ ਬਾਅਦ ਮਜ਼ਦੂਰਾਂ ਦੇ ਹੱਕਾਂ ਲਈ ਮਗਨਰੇਗਾ ਕਾਨੂੰਨ ਬਣਿਆ, ਜਿਸ ਨੂੰ ਉਕਤ ਸਰਕਾਰਾਂ ਖ਼ਤਮ ਕਰਕੇ ਠੇਕੇਦਾਰੀ ਸਿਸਟਮ ਲਿਆਉਣ ਲਈ ਉਤਾਵਲੀਆਂ ਹਨ | ਉਨ੍ਹਾਂ ਕਿਹਾ ਕਿ ਕਿਰਤੀ ਲੋਕ ਅਜਿਹਾ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 8 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾ ਦੀਆਂ ਮੰਗਾਂ ਸਬੰਧੀ ਅਗਲੇ ਦਿਨਾਂ 'ਚ ਤਿੱਖੇ ਸੰਘਰਸ਼ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਬਠਿੰਡਾ ਅਤੇ 22 ਜੁਲਾਈ ਨੂੰ ਜਲੰਧਰ ਵਿਖੇ ਮਜ਼ਦੂਰ ਕਨਵੈੱਨਸ਼ਨਾਂ ਕੀਤੀਆਂ ਜਾਣਗੀਆਂ | ਇਸ ਮੌਕੇ ਹਰਮੇਸ਼ ਸਿੰਘ ਭੰਮੇ ਖ਼ੁਰਦ, ਬੂਟਾ ਸਿੰਘ ਦੂਲੋਵਾਲ, ਦਰਸ਼ਨ ਸਿੰਘ ਦਾਨੇਵਾਲਾ, ਰਜਿੰਦਰ ਸਿੰਘ ਝੁਨੀਰ, ਅਮਰੀਕ ਸਿੰਘ ਗੇਹਲੇ, ਸੀਤਾ ਰਾਮ ਨੰਦਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੋਹਾ ਦੇ ਆਮ ਆਦਮੀ ਕਲੀਨਿਕ 'ਚ ਖੜ੍ਹੇ ਦਰੱਖਤਾਂ ਦੀ ਨਹੀਂ ਹੋ ਰਹੀ ਸੰਭਾਲ <br/> ਅਗਲੀ ਖ਼ਬਰ ਦੁਰਗਾ ਮੰਦਰ ਕੋਲ ਬਣੇ ਪਸ਼ੂ ਘਰ ਕੋਲ ਗਊਆਂ ਦੀ ਦਹਿਸ਼ਤ ਤੋਂ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।