ਭੀਖੀ, 16 ਜੁਲਾਈ (ਬਲਕਾਰ ਸਿੰਘ ਸਹੋਤਾ)-ਇਲਾਕੇ ਵਿਚ ਖੇਤੀ ਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਾਬਾ ਗੁੱਦੜ ਸ਼ਾਹ ਫਾਰਮਰ ਪ੍ਰੋਡਿਊਸਰ ਕੰਪਨੀ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਵੰਡੇ ਜਾ ਰਹੇ ਮੁਫ਼ਤ ਮੂੰਗਫਲ਼ੀ ਦੇ ਬੀਜਾਂ ਨਾਲ ਕਾਸ਼ਤ ਹੇਠ ਲਿਆਂਦੀ ਜ਼ਮੀਨ ਰੱਲਾ, ਅਤਲਾ, ਕੋਟੜਾ, ਖਿਆਲਾ ਕਲਾਂ ਅਤੇ ਭੀਖੀ ਵਿਖੇ ਮੁਆਇਨਾ ਕਰਦੇ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਨਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਕਣਕ ਅਤੇ ਝੋਨੇ ਦੀ ਖੇਤੀ ਨੂੰ ਘਟਾ ਕੇ ਫ਼ਸਲੀ ਭਿੰਨਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਕਿਸਾਨਾਂ ਵਿਚ ਮੂੰਗਫਲੀ ਦੀ ਬਿਜਾਈ ਨੂੰ ਲੈ ਕੇ ਉਤਸ਼ਾਹ ਅਤੇ ਉਨ੍ਹਾਂ ਨੂੰ ਵਿਭਾਗ ਅਤੇ ਫਾਰਮਰ ਪ੍ਰੋਡਿਊਸਰ ਕੰਪਨੀ ਫ਼ਸਲ ਦੀ ਸਾਂਭ ਸੰਭਾਲ ਅਤੇ ਹੋਰ ਵਿਗਿਆਨਕ ਜਾਣਕਾਰੀ ਮੁਹੱਈਆ ਕਰਵਾਏਗਾ |