15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਆਮ ਆਦਮੀ ਕਲੀਨਿਕ 'ਚ ਮੁਫ਼ਤ ਇਲਾਜ, ਟੈੱਸਟ ਤੇ ਦਵਾਈਆਂ ਦਾ ਲਾਭ ਉਠਾਇਆ ਜਾਵੇ- ਸਿਵਲ ਸਰਜਨ <br/>

ਅਜੀਤ ਡੈਸਕ 17-07-2025
ਮਾਨਸਾ, 16 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਇਹ ਵਿਚਾਰ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਇੱਥੇ ਬਲਾਕ ਬੁਢਲਾਡਾ ਦੇ ਸਟਾਫ਼ ਨਾਲ ਮੀਟਿੰਗ ਮੌਕੇ ਪ੍ਰਗਟਾਏ | ਉਨ੍ਹਾਂ ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਅਮਲੇ ਨੂੰ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ 'ਚ ਪਹਿਲਾਂ 80 ਕਿਸਮ ਦੀਆਂ ਦਵਾਈਆਂ ਮਿਲਦੀਆਂ ਸਨ, ਪਰ ਹੁਣ ਵਾਧਾ ਕਰ ਕੇ 107 ਪ੍ਰਕਾਰ ਦੀਆਂ ਦਵਾਈਆਂ ਤੇ 45 ਕਿਸਮ ਦੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਬਲਾਕ ਹਸਪਤਾਲ ਬੁਢਲਾਡਾ 'ਚ ਕਿਸੇ ਕਿਸਮ ਦੀ ਦਵਾਈਆਂ ਦੀ ਘਾਟ ਨਾ ਆਵੇ | ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਸਿਹਤ ਪ੍ਰਤੀ ਕੋਈ ਸਮੱਸਿਆ ਹੈ ਤਾਂ ਉਹ ਆਪਣੇ ਨੇੜਲੇ ਆਮ ਆਦਮੀ ਕਲੀਨਿਕ 'ਚ ਇਲਾਜ, ਟੈੱਸਟ ਤੇ ਦਵਾਈਆਂ ਮੁਫ਼ਤ ਲੈ ਕੇ ਲਾਭ ਉਠਾਉਣ | ਇਸ ਮੌਕੇ ਡਾ. ਕਮਲਪ੍ਰੀਤ ਬਰਾੜ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਬਲਜੀਤ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ, ਮਾਸ ਮੀਡੀਆ ਵਿੰਗ ਦੇ ਦਰਸ਼ਨ ਸਿੰਘ, ਜਗਦੇਵ ਸਿੰਘ, ਪ੍ਰਤਾਪ ਸਿੰਘ ਸੁਪਰਡੈਂਟ ਤੇ ਸੰਦੀਪ ਸਿੰਘ ਸੀਨੀਅਰ ਸਹਾਇਕ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੈਰੋਇਨ ਤੇ 26500 ਰੁਪਏ ਡਰੱਗ ਮਨੀ ਸਮੇਤ 3 ਨੌਜਵਾਨ ਕਾਬੂ ਅਗਲੀ ਖ਼ਬਰ ਖੇਤੀ ਭਿੰਨਤਾ 'ਚ ਮੂੰਗਫਲੀ ਦੀ ਫ਼ਸਲ ਲਾਹੇਵੰਦ- ਏ. ਡੀ. ਓ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।