16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਹਲਕਾ ਬੁਢਲਾਡਾ ਦੀਆਂ 31 ਸੜਕਾਂ ਦੇ ਨਵੀਨੀਕਰਨ ਲਈ 17.5 ਕਰੋੜ ਦੀ ਰਾਸ਼ੀ ਮਨਜ਼ੂਰ- ਵਿਧਾਇਕ ਬੁੱਧ ਰਾਮ <br/>

ਅਜੀਤ ਡੈਸਕ 18-07-2025
ਬੁਢਲਾਡਾ, 17 ਜੁਲਾਈ (ਸਵਰਨ ਸਿੰਘ ਰਾਹੀ)-ਹਲਕਾ ਵਿਧਾਇਕ ਪਿ੍ੰਸੀਪਲ ਬੁੱਧ ਰਾਮ ਨੇ ਇੱਥੇ ਜਾਰੀ ਬਿਆਨ 'ਚ ਦੱਸਿਆ ਕਿ ਪੰਜਾਬ ਸਰਕਾਰ ਹਲਕਾ ਬੁਢਲਾਡਾ ਦੇ ਚੁਤਰਫ਼ਾ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ 31 ਸੜਕਾਂ ਦੇ ਨਵੀਨੀਕਰਨ ਲਈ 17 ਕਰੋੜ 5 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਸੜਕਾਂ ਬਣਨ ਨਾਲ ਲੋਕਾਂ ਨੂੰ ਆਵਾਜਾਈ 'ਚ ਵੱਡੀ ਰਾਹਤ ਮਿਲੇਗੀ | ਵਿਧਾਇਕ ਅਨੁਸਾਰ ਸਰਕਾਰ ਵਲੋਂ ਜਾਰੀ ਕੀਤੀ ਰਾਸ਼ੀ ਨਾਲ ਇਨ੍ਹਾਂ 31 ਸੰਪਰਕ ਸੜਕਾਂ ਦਾ ਕੰਮ ਜਲਦ ਸ਼ੁਰੂ ਕਰਵਾ ਦਿੱਤਾ ਜਾਵੇਗਾ ਤੇ ਜਲਦੀ ਹੀ ਰਹਿੰਦੇ ਪਿੰਡਾ ਦੀਆਂ ਸੜਕਾਂ ਵੀ ਬਣਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਦਿਹਾਤੀ ਵਿਕਾਸ ਫ਼ੰਡ ਰੋਕਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਸੂਬੇ ਅੰਦਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਬੁੱਧ ਰਾਮ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਰੋਕੇ ਗਏ ਦਿਹਾਤੀ ਵਿਕਾਸ ਫ਼ੰਡ ਤੁਰੰਤ ਜਾਰੀ ਕਰਨੇ ਚਾਹੀਦੇ ਹਨ ਤਾਂ ਜੋ ਸੂਬੇ ਦੇ ਪਿੰਡਾਂ 'ਚ ਸਮੁੱਚੇ ਵਿਕਾਸ ਕਾਰਜ ਹੋਰ ਤੇਜ਼ ਰਫ਼ਤਾਰ ਨਾਲ ਹੋ ਸਕਣ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਮੇਸ਼ਾ ਲੋਕ ਪੱਖੀ ਫ਼ੈਸਲੇ ਲਏ ਗਏ ਹਨ, ਜੋ ਲੋਕਾਂ 'ਤੇ ਕੋਈ ਅਹਿਸਾਨ ਨਹੀਂ ਬਲਕਿ ਉਨ੍ਹਾਂ ਦਾ ਹੱਕ ਹੈ | ਉਨ੍ਹਾਂ ਕਿਹਾ ਕਿ ਉਹ ਹਲਕੇ ਦੀ ਤਰੱਕੀ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ |


ਪਿਛਲੀ ਖ਼ਬਰ ਕਿਸਾਨਾਂ ਦੀ ਮੁਸਤੈਦੀ ਕਾਰਨ ਭੀਖੀ ਡਿਸਟ੍ਰੀਬਿਊਟਰੀ 'ਚ ਪਾੜ ਪੈਣ ਤੋਂ ਹੋਇਆ ਬਚਾਅ <br/> ਅਗਲੀ ਖ਼ਬਰ ਟੁੱਟੀ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।