ਬੁਢਲਾਡਾ, 17 ਜੁਲਾਈ (ਸਵਰਨ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਏ. ਪੰਜਾਬੀ ਸਮੈਸਟਰ ਤੀਜਾ ਦੇ ਨਤੀਜੇ 'ਚੋਂ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੰਸਥਾ 'ਚੋਂ ਐੱਮ. ਏ. ਪੰਜਾਬੀ ਕਰਨ ਵਾਲੇ 50 ਦੇ ਕਰੀਬ ਵਿਦਿਆਰਥੀ ਯੂ. ਜੀ. ਨੈੱਟ ਅਤੇ ਐੱਮ. ਫਿਲ, 5 ਵਿਦਿਆਰਥੀ ਪੀ. ਐੱਚ. ਡੀ. ਦੀ ਡਿਗਰੀ ਕਰਨ ਤੋਂ ਇਲਾਵਾ ਪੰਜਾਬੀ ਵਿਭਾਗ ਦੇ 1 ਵਿਦਿਆਰਥੀ ਨੇ ਭਾਰਤੀ ਸਾਹਿਤ ਅਕਾਦਮੀ ਦਾ ਯੁਵਾ ਪੁਰਸਕਾਰ ਪ੍ਰਾਪਤ ਕੀਤਾ ਹੈ ਜਦਕਿ ਸੈਂਕੜੇ ਵਿਦਿਆਰਥੀ ਅਧਿਆਪਨ ਖੇਤਰ 'ਚ ਸਰਕਾਰੀ ਨੌਕਰੀ ਕਰ ਰਹੇ ਹਨ | ਵਿਭਾਗ ਦੇ ਮੁਖੀ ਡਾ. ਰਾਜਨਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ 35 ਵਿਦਿਆਰਥੀ ਬੈਠੇ, ਜਿਸ 'ਚੋਂ ਹਰਦੀਪ ਕੌਰ ਨੇ 8.60, ਸੰਦੀਪ ਕੌਰ ਤੇ ਸਿਮਰਜੀਤ ਕੌਰ ਨੇ 8.40 ਅਤੇ ਪ੍ਰੀਤ ਕੌਰ ਤੇ ਜਸਪ੍ਰੀਤ ਕੌਰ ਨੇ 8.20 ਐਸ.ਜੀ.ਪੀ.ਏ. ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | 6 ਵਿਦਿਆਰਥੀਆਂ ਨੇ 8.00, 12 ਨੇ 7.80 ਅਤੇ 7 ਵਿਦਿਆਰਥੀਆਂ ਨੇ 7.60 ਤੇ 7.40 ਐੱਸ. ਜੀ. ਪੀ. ਏ. ਪ੍ਰਾਪਤ ਕੀਤੇ ਹਨ | ਉਪ ਪਿ੍ੰਸੀਪਲ ਡਾ. ਰੇਖਾ ਕਾਲੜਾ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਹਰਪ੍ਰੀਤ ਸਿੰਘ, ਡਾ. ਸੰਦੀਪ ਕੌਰ, ਡਾ. ਸੁਖਵਿੰਦਰ ਕੌਰ, ਪ੍ਰੋ. ਗੁਰਦੀਪ ਸਿੰਘ, ਡਾ. ਜਤਿੰਦਰ ਕੌਰ, ਪ੍ਰੋ. ਜਗਪ੍ਰੀਤ ਕੌਰ, ਪ੍ਰੋ. ਸਪਰਨਜੀਤ ਕੌਰ, ਡਾ. ਬਲਜਿੰਦਰ ਕੌਰ. ਪ੍ਰੋ. ਰੁਪਿੰਦਰ ਕੌਰ, ਡਾ. ਅਵਤਾਰ ਸਿੰਘ, ਪ੍ਰੋ. ਸੁਖਜੀਤ ਕੌਰ, ਪ੍ਰੋ. ਬੀਰਪਾਲ ਕੌਰ ਤੇ ਪ੍ਰੋ. ਅਮਨਿੰਦਰ ਕੌਰ ਆਦਿ ਹਾਜ਼ਰ ਸਨ |
ਗੁਰੂ ਨਾਨਕ ਕਾਲਜ ਬੁਢਲਾਡਾ ਦਾ ਨਤੀਜਾ ਸ਼ਾਨਦਾਰ ਰਿਹਾ <br/>
ਅਜੀਤ ਡੈਸਕ
18-07-2025