ਮਾਨਸਾ, 17 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਕਾਸ਼ ਬਾਂਸਲ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ | ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ ਅਤੇ ਬਰਸਾਤ ਦੇ ਸੀਜ਼ਨ ਦੌਰਾਨ ਡੇਂਗੂ ਮਲੇਰੀਆ ਦੇ ਫੈਲਣ ਤੋਂ ਬਚਾਅ ਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਸ਼ਡਿਊਲ ਅਨੁਸਾਰ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਵੱਖ-ਵੱਖ ਸਕੀਮਾਂ ਤੋਂ ਇਲਾਵਾ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹੇ 'ਚ ਚਾਰ ਨਵੇਂ ਆਮ ਆਦਮੀ ਕਲੀਨਿਕ ਤੇ ਤਿੰਨ ਨਵੇਂ ਹੈਲਥ ਐਂਡ ਵੈੱਲਨੈਸ ਸੈਂਟਰ ਜਲਦ ਸ਼ੁਰੂ ਕੀਤੇ ਜਾਣਗੇ |
ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ- ਏ. ਡੀ. ਸੀ. <br/>
ਅਜੀਤ ਡੈਸਕ
18-07-2025