15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਭਾਕਿਯੂ (ਕ੍ਰਾਂਤੀਕਾਰੀ) ਵਲੋਂ ਐਕਸੀਅਨ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 18-07-2025
ਮਾਨਸਾ, 17 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ 5 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਬਿਜਲੀ ਸੋਧ ਬਿੱਲ-2025 ਖ਼ਿਲਾਫ਼ ਐਕਸੀਅਨ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਆਗੂ ਹਰਚਰਨ ਸਿੰਘ ਤਾਮਕੋਟ, ਗੁਰਜੰਟ ਸਿੰਘ ਅਤੇ ਬਲਜੀਤ ਸਿੰਘ ਨੇ ਮੰਗ ਕੀਤੀ ਕਿ ਮਾਨਸੂਨ ਸੈਸ਼ਨ ਦੌਰਾਨ ਬਿਜਲੀ ਸੋਧ ਬਿੱਲ-2025 ਪੇਸ਼ ਨਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਬਿਜਲੀ ਦੀ ਪੈਦਾਵਾਰ ਅਤੇ ਢੋਅ ਢੁਆਈ ਪਹਿਲਾ ਹੀ ਪ੍ਰਾਈਵੇਟ ਹੱਥਾਂ ਵਿਚ ਦੇਣ ਨਾਲ ਬਿਜਲੀ ਦੀਆਂ ਕੀਮਤਾਂ ਅਸਮਾਨੀ ਛੂਹ ਚੁੱਕੀਆਂ ਹਨ ਅਤੇ ਇਹ ਬਿੱਲ ਪਾਸ ਹੋਣ ਨਾਲ ਬਿਜਲੀ ਦੀ ਵੰਡ ਕਾਰਪੋਰੇਟਰਾਂ ਦੇ ਹੱਥਾਂ ਵਿਚ ਚਲੀ ਜਾਵੇਗੀ, ਜਿਸ ਨਾਲ ਬਿਜਲੀ ਕੀਮਤਾਂ 'ਤੇ ਸਰਕਾਰੀ ਕੰਟਰੋਲ ਖ਼ਤਮ ਹੋ ਜਾਵੇਗਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਉਠਾਈ ਕਿ ਲੈਂਡ ਪੂਲਿੰਗ ਪਾਲਿਸੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣੀਆਂ ਬੰਦ ਕੀਤੀਆਂ ਜਾਣ, ਚਿੱਪ ਵਾਲੇ ਮੀਟਰ ਲਗਾਉਣੇ ਬੰਦ ਕੀਤੇ ਜਾਣ, ਜਿਨ੍ਹਾਂ ਕਿਸਾਨਾਂ ਦੇ ਡਿਮਾਂਡ ਨੋਟਿਸ ਪੈਂਡਿੰਗ ਪਏ ਹਨ, ਨੂੰ ਪਹਿਲ ਦੇ ਆਧਾਰ 'ਤੇ ਕੁਨੈਕਸ਼ਨ ਦੇਣ ਦੇ ਨਾਲ ਹੀ ਬਿਜਲੀ ਦੀ ਲੋਡ ਵਧਾਉਣ ਲਈ ਇਕ ਹਾਰਸ ਪਾਵਰ ਦਾ 7600 ਤੋਂ ਘਟਾ ਕੇ 1000 ਰੁਪਏ ਕੀਤਾ ਜਾਵੇ | ਇਸ ਤੋਂ ਇਲਾਵਾ ਬਿਜਲੀ ਮਹਿਕਮੇ ਵਿਚ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੇ ਨਾਲ ਹੀ ਠੇਕੇ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਇਸ ਮੌਕੇ ਪਾਵਰਕਾਮ ਦੇ ਚੇਅਰਮੈਨ ਅਤੇ ਪ੍ਰਧਾਨ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਵੀ ਦਿੱਤੇ ਗਏ | ਜਥੇਬੰਦੀ ਨੇ ਚਿਤਾਵਨੀ ਦਿੱਤੀ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ | ਇਸ ਮੌਕੇ ਮੇਜਰ ਸਿੰਘ ਬੁਰਜ ਢਿੱਲਵਾਂ, ਬੰਤ ਸਿੰਘ ਬੁਰਜ ਢਿੱਲਵਾਂ, ਬੁਰਜ ਹਰੀਕੇ, ਜਗਤਾਰ ਸਿੰਘ ਬੱਪੀਆਣਾ, ਜਗਜੀਤ ਸਿੰਘ, ਗੁਰਸੇਵਕ ਸਿੰਘ ਮਾਨਬੀਬੜੀਆਂ ਤੇ ਦਲਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਲ ਘਰਾਂ ਤੋਂ ਗੰਧਲਾ ਪਾਣੀ ਆਉਣ 'ਤੇ ਬੋਹਾ ਦੇ ਲੋਕਾਂ 'ਚ ਜਾਗਿਆ ਰੋਸ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਨੇ ਕਾਂਗਰਸੀ ਆਗੂ ਬਾਜਵਾ, ਵੜਿੰਗ ਤੇ ਪ੍ਰਗਟ ਸਿੰਘ ਦੇ ਪੁਤਲੇ ਸਾੜੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।