29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ <br/>

ਬੁਢਲਾਡਾ ਵਿਖੇ ਧਰਨੇ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਫ਼ਾਈ ਕਰਮਚਾਰੀ | ਅਜੀਤ ਤਸਵੀਰ <br/> 19-07-2025
ਬੁਢਲਾਡਾ, 18 ਜੁਲਾਈ (ਸੁਨੀਲ ਮਨਚੰਦਾ)- ਸਥਾਨਕ ਨਗਰ ਕੌਂਸਲ ਦੀ ਸਫ਼ਾਈ ਕਰਮਚਾਰੀ ਯੂਨੀਅਨ ਵਲੋਂ ਭਖਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਡਾ. ਅੰਬੇਡਕਰ ਚੌਂਕ ਨੇੜੇ ਪੰਜਾਬ ਅਤੇ ਵਿਧਾਇਕ ਖ਼ਿਲਾਫ਼ ਧਰਨਾ ਲਗਾ ਕੇ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਸੀਨੀਅਰ ਮੀਤ ਪ੍ਰਧਾਨ ਸੰਜੀਵ ਦੱਤੀ ਨੇ ਕਿਹਾ ਕਿ 2021 ਦੇ ਨਿਯਮਾਂ ਅਨੁਸਾਰ ਆਊਟਸੋਰਸ ਤੋਂ ਇਨਸੋਰਸ ਕਰਨ ਲਈ ਨਗਰ ਕੌਂਸਲ ਬੁਢਲਾਡਾ ਦੇ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਬਜਾਏ ਡੰਗ ਟਪਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਹਲਕਾ ਵਿਧਾਇਕ ਵਲੋਂ ਸਿੱਧੇ ਤੌਰ 'ਤੇ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ, ਜੋ ਯੂਨੀਅਨ ਬਰਦਾਸ਼ਤ ਨਹੀਂ ਕਰੇਗੀ | ਉਨ•ਾਂ ਵਿਧਾਇਕ ਨੂੰ ਅਪੀਲ ਕੀਤੀ ਕਿ ਸਫ਼ਾਈ ਕਾਮਿਆਂ ਦੀਆਂ ਮੰਗਾਂ ਲਈ ਸਹਿਯੋਗ ਕਰਨ | ਉਨ•ਾਂ ਕਿਹਾ ਕਿ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਜਿੱਥੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਉੱਥੇ ਉਨ•ਾਂ ਤੋਂ ਨਗਰ ਕੌਂਸਲ ਦੇ ਵਾਹਨ ਟਰੈਕਟਰ-ਟਰਾਲੀਆਂ ਦੀਆਂ ਚਾਬੀਆਂ ਧੱਕੇ ਨਾਲ ਖੋਹ ਕੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ | ਯੂਨੀਅਨ ਵਲੋਂ ਵਲੋਂ ਸਥਾਨਕ ਸ਼ਹਿਰ 'ਚ ਰੋਸ ਮਾਰਚ ਵੀ ਕੱਢਿਆ ਗਿਆ | ਦੂਸਰੇ ਪਾਸੇ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਸਿਕੰਦਰ ਸਿੰਘ ਨੇ ਕਿਹਾ ਕਿ ਨਿਯਮਾਂ ਮੁਤਾਬਿਕ ਸਫ਼ਾਈ ਕਰਮਚਾਰੀਆਂ ਦੀ ਭਰਤੀ ਪੂਰੀ ਕੀਤੀ ਜਾਵੇਗੀ |

ਪਿਛਲੀ ਖ਼ਬਰ ਚਿੱਟੇ ਸਮੇਤ 2 ਕਾਬੂ ਅਗਲੀ ਖ਼ਬਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।