29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣਾ 'ਆਪ' ਸਰਕਾਰ ਦੀ ਅਹਿਮ ਪ੍ਰਾਪਤੀ-ਵਿਧਾਇਕ ਸਿੱਧੂ <br/>

ਗੁਰਦੁਆਰਾ ਵੱਡਾ ਗੁਰੂਸਰ ਮਹਿਰਾਜ ਵਿਖੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਬਲਕਾਰ ਸਿੰਘ ਸਿੱਧੂ ਨਾਲ ਸ਼ਖ਼ਸੀਅਤਾਂ¢ ਤਸਵੀਰ: ਸੁਖਪਾਲ ਮਹਿਰਾਜ <br/> 19-07-2025
ਮਹਿਰਾਜ, 18 ਜੁਲਾਈ (ਸੁਖਪਾਲ ਮਹਿਰਾਜ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀ ਦੀ ਭਲਾਈ ਲਈ ਉਹ ਅਹਿਮ ਕਾਰਜ ਕੀਤੇ ਹਨ ਜਿਹੜੇ ਕਿ ਇਸ ਤੋਂ ਪਹਿਲਾਂ ਕਿਸੇ ਵੀ ਸਰਕਾਰ ਵਲੋਂ ਨਹੀਂ ਕੀਤੇ ਗਏ¢ ਇਨਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਇੱਥੇ ਗੁਰਦੁਆਰਾ ਸਾਹਿਬ ਵਿਖੇ ਇੱਕ ਸਮਾਗਮ ਉਪਰੰਤ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਾਨੂੰਨ ਲਿਆਉਣ ਦੀ ਕੋਸ਼ਿਸ਼ ਨਹੀਂ ਸੀ ਕੀਤੀ, ਜਿਸ ਰਾਹੀ ਧਾਰਮਿਕ ਗ੍ਰੰਥਾਂ ਦੀ ਤੇ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਰੋਕੀ ਜਾ ਸਕੇ¢ ਇਹ ਕਾਨੂੰਨ ਆਪਣੇ ਆਪ ਵਿੱਚ ਇਕ ਵੱਡਾ ਮੀਲ ਪੱਥਰ ਸਾਬਤ ਹੋਵੇਗਾ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨੌਜਵਾਨੀ ਨੂੰ ਬਚਾਉਣ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹਰ ਪਾਸਿਓਾ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਹਲਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ ਨੇ ਨਸ਼ਿਆਂ ਖਿਲਾਫ ਮਤੇ ਪਾਸ ਕੀਤੇ ਹਨ ਜੋ ਕਿ ਆਪਣੇ ਆਪ ਵਿਚ ਇਕ ਰਿਕਾਰਡ ਹੈ¢ ਉਨ੍ਹਾਂ ਕਿਹਾ ਕਿ ਸਾਢੇ ਤਿੰਨ ਸਾਲਾਂ ਦੇ ਸਮੇਂ ਵਿਚ ਸਰਕਾਰ ਨੇ ਬਹੁਤ ਸਾਰੀਆਂ ਨਵੀਆਂ ਪ੍ਰਾਪਤੀਆਂ ਕੀਤੀਆਂ ਹਨ ਅਤੇ ਬਾਕੀ ਰਹਿੰਦੇ ਡੇਢ ਸਾਲ ਵਿੱਚ ਕੋਈ ਵੀ ਅਜਿਹਾ ਕੰਮ ਬਾਕੀ ਨਹੀਂ ਰਹਿਣ ਦਿੱਤਾ ਜਾਵੇਗਾ¢ ਜੋ ਸਰਕਾਰ ਦੇ ਕਰਨ ਯੋਗ ਹੋਵੇਗਾ¢ ਉਨ੍ਹਾਂ ਹੋਰ ਕਿਹਾ ਕਿ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਅਤੇ ਫੂਲ ਰੋਡ 'ਤੇ ਸੀਵਰੇਜ ਦੀ ਲੀਕੇਜ ਦਾ ਹੱਲ ਕਰਨ ਲਈ 14 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ¢ ਜਿਸ ਨਾਲ ਕਸਬਾ ਫੂਲ ਤੋਂ ਰਾਮਪੁਰਾ ਫੂਲ ਸ਼ਹਿਰ ਤੱਕ ਨਵੇਂ ਸਿਰੇ ਤੋਂ ਸੀਵਰੇਜ ਪਾਇਆ ਜਾਵੇਗਾ¢ ਇਸ ਨਾਲ ਕਈ ਸਾਲਾਂ ਤੋਂ ਚੱਲੀ ਆ ਰਹੀ ਸਮੱਸਿਆ ਨੂੰ ਪੱਕੇ ਤੌਰ 'ਤੇ ਹੱਲ ਕੀਤਾ ਜਾਵੇਗਾ¢ ਇਸ ਮੌਕੇ ਉਨ੍ਹਾਂ ਦੇ ਨਾਲ ਦਰਸ਼ਨ ਸਿੰਘ ਸੋਹੀ ਚੇਅਰਮੈਨ ਮਾਰਕੀਟ ਕਮੇਟੀ ਰਾਮਪੁਰਾ, ਲੱਖਾ ਸਿੰਘ ਸਰਪੰਚ ਕੋਠੇ ਪਿੱਪਲੀ, ਕੁਲਵੰਤ ਸਿੰਘ ਸਰਪੰਚ ਕੋਠੇ ਰੱਥੜੀਆ ਸਮੇਤ ਪੰਚ-ਸਰਪੰਚ ਤੇ ਪਾਰਟੀ ਵਰਕਰ ਹਾਜ਼ਰ ਸਨ¢

ਪਿਛਲੀ ਖ਼ਬਰ ਮਗਨਰੇਗਾ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਸਿਹਤ ਵਿਭਾਗ ਦੀ ਟੀਮ ਨੇ ਥਾਣਿਆਂ 'ਚ ਕੀਤਾ ਡੇਂਗੂ ਸਰਵੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।