ਬਰੇਟਾ, 19 ਜੁਲਾਈ (ਪਾਲ ਸਿੰਘ ਮੰਡੇਰ)-ਪਿੰਡ ਖੁਡਾਲ ਕਲਾਂ ਵਿਖੇ ਵਿਅਕਤੀ ਦੀ ਬਿਜਲੀ ਦੇ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਤਪਾਲ ਸਿੰਘ (51) ਆਪਣੇ ਘਰ ਦੀ ਛੱਤ 'ਤੇ ਸਫ਼ਾਈ ਦਾ ਕੰਮ ਕਰ ਰਿਹਾ ਸੀ ਤੇ ਉਸ ਤੋਂ ਉੱਪਰ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਹੱਥ ਲੱਗ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸਤਪਾਲ ਸਿੰਘ ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਪਾਲ ਰਿਹਾ ਸੀ | ਮਿ੍ਤਕ ਪਿੱਛੇ ਬਜ਼ੁਰਗ ਮਾਤਾ-ਪਿਤਾ, ਪਤਨੀ ਤੋਂ ਇਲਾਵਾ 2 ਲੜਕੇ ਅਤੇ ਲੜਕੀ ਹੈ | 19ਮਾਨਸਾ16