05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅਧਿਆਪਕ ਸਿਖਲਾਈ ਕਰਵਾਈ

ਅਜੀਤ ਡੈਸਕ 20-07-2025
ਮਾਨਸਾ, 19 ਜੁਲਾਈ (ਸਟਾਫ਼ ਰਿਪੋਰਟਰ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹੇ ਦੇ 5 ਬਲਾਕਾਂ 'ਚ 2 ਰੋਜ਼ਾ ਸਕੂਲ ਨੋਡਲ ਅਧਿਆਪਕ ਸਿਖਲਾਈ ਕਰਵਾਈ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਤੇ ਮਾਪਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵਿਦਿਆਰਥੀ ਨਸ਼ੇ ਦੀ ਲਪੇਟ 'ਚ ਨਾ ਆਵੇ | ਇਸ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਨੇ ਵੀ ਵਿਚਾਰ ਪੇਸ਼ ਕੀਤੇ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਡਾ. ਪਰਮਜੀਤ ਸਿੰਘ ਭੋਗਲ, ਗੁਰਪ੍ਰੀਤ ਕੌਰ, ਡਾ. ਅੰਗਰੇਜ ਸਿੰਘ ਸੇਵਾ ਮੁਕਤ ਪਿ੍ੰਸੀਪਲ, ਦਰਸ਼ਨ ਸਿੰਘ, ਬਲਜੀਤ ਸਿੰਘ, ਜ਼ਿਲ੍ਹਾ ਨੋਡਲ ਨਿਰਮਲ ਸਿੰਘ, ਡੀ. ਆਰ. ਸੀ. ਨਵਨੀਤ ਕੱਕੜ, ਬੀ. ਆਰ. ਸੀ. ਅਮਨਦੀਪ ਸਿੰਘ, ਕੇਵਲ ਸਿੰਘ, ਸੁਮਿਤ ਸਿੰਘ, ਸੋਨੀ ਸਿੰਗਲਾ, ਮੇਵਾ ਸਿੰਘ, ਤਰਨਦੀਪ ਸਿੰਘ, ਸੰਦੀਪ ਸਿੰਗਲਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੇ ਨਸ਼ੇ ਦੀ ਸਪਲਾਈ ਚੇਨ ਤੋੜਨ 'ਚ ਨਿਭਾਈ ਅਹਿਮ ਭੂਮਿਕਾ-ਵਿਧਾਇਕ ਬੁੱਧ ਰਾਮ <br/> ਅਗਲੀ ਖ਼ਬਰ ਸੜਕ 'ਤੇ ਖੜ੍ਹੇ 2 ਢੱਠਿਆਂ ਨਾਲ ਕਾਰਾਂ ਟਕਰਾਉਣ ਕਾਰਨ 3 ਵਿਅਕਤੀ ਜ਼ਖ਼ਮੀ ਢੱਠਿਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।