ਸਰਦੂਲਗੜ੍ਹ, 19 ਜੁਲਾਈ (ਜੀ. ਐਮ. ਅਰੋੜਾ)-ਬਲਾਕ ਸਰਦੂਲਗੜ੍ਹ ਦੇ ਵੱਖ-ਵੱਖ ਸਿਹਤ ਕੇਂਦਰਾਂ 'ਚ ਬੂਟੇ ਲਗਾਏ ਗਏ | ਸੀਨੀਅਰ ਮੈਡੀਕਲ ਅਫ਼ਸਰ ਡਾ. ਜਗਜੀਤ ਸਿੰਘ ਨੇ ਕਿਹਾ ਕਿ ਐਸ. ਡੀ. ਐਚ. ਸਰਦੂਲਗੜ੍ਹ, ਸੀ. ਐਚ. ਸੀ. ਝੁਨੀਰ ਤੇ ਬਲਾਕ ਦੇ ਵੱਖ-ਵੱਖ ਸਿਹਤ ਕੇਂਦਰਾਂ 'ਚ 1200 ਬੂਟੇ ਲਗਾਏ ਗਏ | ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਹਰ ਨਾਗਰਿਕ ਨੂੰ ਬੂਟੇ ਲਗਾਉਣ ਦੇ ਨਾਲ ਦੇਖ ਭਾਲ ਵੀ ਕਰਨੀ ਚਾਹੀਦੀ ਹੈ | ਡਾ. ਵੇਦ ਪ੍ਰਕਾਸ਼ ਸੰਧੂ ਈ. ਐਨ. ਟੀ. ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਲਈ ਅਜੋਕੀ ਪੀੜ੍ਹੀ ਨੂੰ ਬੂਟਿਆਂ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ | ਇਸ ਮੌਕੇ ਸਿਹਤ ਇੰਸਪੈਕਟਰ ਗੁਰਪਾਲ ਸਿੰਘ, ਜਸਵਿੰਦਰ ਕੌਰ, ਜੀਵਨ ਸਿੰਘ ਸਹੋਤਾ, ਰਜਨੀ ਰਾਣੀ, ਰਵਲਜੀਤ ਕੌਰ, ਰਾਜ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ |