09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਐਨ. ਸੀ. ਸੀ. ਕੈਂਪ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੈਡਿਟਾਂ ਨੇ ਤਗਮੇ ਜਿੱਤੇ <br/>

ਅਜੀਤ ਡੈਸਕ 20-07-2025
ਬੁਢਲਾਡਾ, 19 ਜੁਲਾਈ (ਸਵਰਨ ਸਿੰਘ ਰਾਹੀ)-ਪਿਛਲੇ ਦਿਨੀਂ ਵੱਖ-ਵੱਖ ਕਾਲਜਾਂ ਦੀਆਂ ਐਨ. ਸੀ. ਸੀ. ਯੂਨਿਟਾਂ ਵਲੋਂ 20 ਪੰਜਾਬ ਬਟਾਲੀਅਨ ਐਨ. ਸੀ. ਸੀ. ਬਠਿੰਡਾ ਦੀ ਦੇਖ-ਰੇਖ ਹੇਠ ਐਨ. ਸੀ. ਸੀ. ਟ੍ਰੇਨਿੰਗ ਅਕਾਦਮੀ ਰੋਪੜ ਵਿਖੇ ਲਗਾਏ ਗਏ ਸੀ. ਏ. ਟੀ. ਸੀ.-89 ਕੈਂਪ 'ਚ ਖ਼ੁਦਮੁਖ਼ਤਿਆਰ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਖੇਡਾਂ ਤੇ ਹੋਰ ਮੁਕਾਬਲਿਆਂ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤ ਕੇ ਸੰਸਥਾ ਦਾ ਮਾਣ ਵਧਾਇਆ ਹੈ | ਕਾਲਜ ਦੇ ਯੂਨਿਟ ਇੰਚਾਰਜ ਲੈਫ਼ਟੀਨੈਂਟ ਪ੍ਰੋ. ਕੁਲਬੀਰ ਸਿੰਘ ਨੇ ਦੱਸਿਆ ਕਿ ਕਾਲਜ ਦੇ ਐਨ. ਸੀ. ਸੀ. ਕੈਡਿਟਸ ਨੇ ਕੈਂਪ ਦੌਰਾਨ ਕਰਵਾਏ ਖੇਡ ਮੁਕਾਬਲਿਆਂ 'ਚ ਸੋਨ ਤਗਮਾ ਅਤੇ ਗੀਤ-ਸੰਗੀਤ, ਭਾਸ਼ਨ ਅਤੇ ਹੋਰ ਸੱਭਿਆਚਾਰਕ ਮੁਕਾਬਲਿਆਂ 'ਚ ਚੰਗਾ ਪ੍ਰਦਰਸ਼ਨ ਨਾਲ ਚਾਂਦੀ ਤਗਮਾ ਹਾਸਿਲ ਕਰ ਕੇ ਆਪਣੀ ਯੋਗਤਾ ਸਾਬਤ ਕੀਤੀ | ਇਸ ਪ੍ਰਾਪਤੀ ਲਈ ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਲੈਫ਼ਟੀਨੈਂਟ ਕੁਲਬੀਰ ਸਿੰਘ ਤੇ ਐਨ. ਸੀ. ਸੀ. ਕੈਡਿਟਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮਾਨਸਾ ਸ਼ਹਿਰ 'ਚ ਬੇਸਹਾਰਾ ਪਸ਼ੂਆਂ ਦੀ ਭਰਮਾਰ ਤੋਂ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਫੱਕਰ ਸਿੰਘ ਸਰਕਾਰੀ ਸੈਕੰਡਰੀ ਸਕੂਲ ਜੌੜਕੀਆਂ ਦੇ ਚੇਅਰਮੈਨ ਚੁਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।