09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਜਥੇਦਾਰ ਬਾਬਾ ਟੇਕ ਸਿੰਘ ਨਾਲ ਮੁਲਾਕਾਤ ਕਰਦਿਆਂ ਕੀਤਾ ਸਨਮਾਨਿਤ <br/>

ਅਜੀਤ ਡੈਸਕ 20-07-2025
ਤਲਵੰਡੀ ਸਾਬੋ, 19 ਜੁਲਾਈ (ਰਣਜੀਤ ਸਿੰਘ ਰਾਜੂ)- ਹਲਕਾ ਨਥਾਣਾ ਤੋਂ ਵਿਧਾਇਕ ਰਹਿ ਚੁੱਕੇ ਕਾਂਗਰਸ ਦੇ ਸੀਨੀਅਰ ਆਗੂ ਗੁਰਾ ਸਿੰਘ ਤੁੰਗਵਾਲੀ ਨੇ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ਵਿਖੇ ਪੁੱਜ ਕੇ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਸਨਮਾਨ ਵੀ ਕੀਤਾ |
ਅੱਜ ਸਵੇਰੇ ਸਿੰਘ ਸਾਹਿਬ ਨੂੰ ਮਿਲਣ ਪੁੱਜੇ ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ ਨੇ ਮੁਲਾਕਾਤ ਉਪਰੰਤ ਦੱਸਿਆ ਕਿ ਜਥੇਦਾਰ ਬਾਬਾ ਟੇਕ ਸਿੰਘ ਨਾਲ ਉਨ੍ਹਾਂ ਦੇ ਪੁਰਾਣੇ ਸਮੇਂ ਤੋਂ ਨਿੱਜੀ ਸਬੰਧ ਰਹੇ ਹਨ ਅਤੇ ਉਨ੍ਹਾਂ ਦੀ ਜਥੇਦਾਰ ਵਜੋਂ ਨਿਯੁਕਤੀ ਤੋਂ ਬਾਅਦ ਉਹ ਉਨ੍ਹਾਂ ਨੂੰ ਮਿਲਣ ਨਹੀ ਸਨ ਆ ਸਕੇ ਇਸ ਕਰਕੇ ਅੱਜ ਮੁਲਾਕਾਤ ਕਰਦਿਆਂ ਜਿੱਥੇ ਕਈ ਧਾਰਮਿਕ ਮਸਲਿਆਂ ਸਬੰਧੀ ਵੀਚਾਰ ਚਰਚਾ ਕੀਤੀ ਉੱੇਥੇ ਸਿੰਘ ਸਾਹਿਬ ਦਾ ਸਨਮਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਇਹ ਸਾਡੀ ਖੁਸ਼ਨਸੀਬੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸਿੱਖੀ ਪ੍ਰਚਾਰ ਪ੍ਰਸਾਰ ਚ ਅਹਿਮ ਭੂਮਿਕਾ ਨਿਭਾਉਂਦੇ ਆ ਰਹੇ ਬਾਬਾ ਟੇਕ ਸਿੰਘ ਜੋ ਪਿਛਲੇ ਸਮੇਂ ਚ ਸੰਪਰਦਾਇ ਮਸਤੂਆਣਾ ਦੇ ਮੁਖੀ ਵੀ ਬਣੇ ਨੰੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਕੌਮ ਦੇ ਚੌਥੇ ਤਖਤ,ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੌਂਪੀ ਹੈ |ਉਨ੍ਹਾਂ ਉਮੀਦ ਪ੍ਰਗਟਾਈ ਕਿ ਬਾਬਾ ਟੇਕ ਸਿੰਘ ਜਥੇਦਾਰ ਵਜੋਂ ਪ੍ਰਸ਼ੰਸਾਯੋਗ ਭੂਮਿਕਾ ਨਿਭਾਉਂਦੇ ਹੋਏ ਮਾਲਵੇ ਵਿੱਚ ਗੁਰਮਤਿ ਲਹਿਰ ਨੂੰ ਹੋਰ ਤੇਜ਼ ਕਰਨਗੇ |
17ਬੀਟੀਡੀ38
ਜਥੇਦਾਰ ਬਾਬਾ ਟੇਕ ਸਿੰਘ ਦਾ ਸਨਮਾਨ ਕਰਦੇ ਸਾਬਕਾ ਵਿਧਾਇਕ ਗੁਰਾ ਸਿੰਘ |


ਪਿਛਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ <br/> ਅਗਲੀ ਖ਼ਬਰ ਰੇਲਵੇ ਦੇ ਵਣ ਵਿਭਾਗ ਨੂੰ ਇੰਤਜ਼ਾਰ ਹੈ ਕਿ ਕਿਸੇ ਜਾਨਲੇਵਾ ਹਾਦਸੇ ਦਾ-ਵਿਜੇਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।