26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਬੇਰੁਜ਼ਗਾਰਾਂ ਵਲੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਅੱਗੇ ਪ੍ਰਦਰਸ਼ਨ 27 ਨੂੰ

ਅਜੀਤ ਡੈਸਕ 22-07-2025

ਮਾਨਸਾ, 21 ਜੁਲਾਈ (ਰਾਵਿੰਦਰ ਸਿੰਘ ਰਵੀ)-ਸੂਬੇ ਦੇ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰਾਂ ਵਲੋਂ ਭਰਤੀ ਇਸ਼ਤਿਹਾਰ ਜਾਰੀ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ 27 ਜੁਲਾਈ ਨੂੰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਜਥੇਬੰਦੀ ਦੀ ਸਥਾਨਕ ਬਾਲ ਭਵਨ ਵਿਖੇ ਹੋਈ ਇਕੱਤਰਤਾ ਮੌਕੇ ਸੂਬਾ ਪ੍ਰਧਾਨ ਸੁਨੀਲ ਕੰਬੋਜ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ 'ਚ ਐਲੀਮੈਂਟਰੀ ਅਧਿਆਪਕਾਂ ਦੀਆਂ ਸੈਂਕੜੇ ਅਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜਾਈ ਪ੍ਰਭਾਵਿਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਈ.ਟੀ.ਟੀ. ਕਰਨ ਉਪਰੰਤ ਵੱਡੀ ਗਿਣਤੀ 'ਚ ਨੌਜਵਾਨ ਅਧਿਆਪਕ ਯੋਗਤਾ ਪ੍ਰੀਖਿਆ (ਟੈੱਟ) ਪਾਸ ਕਰ ਚੁੱਕੇ ਹਨ ਪਰ ਪੰਜਾਬ ਸਰਕਾਰ ਦਾ ਸਾਢੇ 3 ਵਰਿ੍ਹਆਂ ਦਾ ਕਾਰਜਕਾਲ ਪੂਰਾ ਹੋਣ ਉਪਰੰਤ ਵੀ ਹਾਲੇ ਤੱਕ ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਨਹੀਂ ਕੱਢੀਆਂ ਗਈਆਂ | ਉਨ੍ਹਾਂ ਕਿਹਾ ਕਿ ਉਹ ਕਈ ਵਾਰ ਉਚੇਰੀ ਸਿੱਖਿਆ ਮੰਤਰੀ ਤੋਂ ਅਧਿਆਪਕਾਂ ਦੀਆਂ ਭਰਤੀਆਂ ਕੱਢਣ ਸਬੰਧੀ ਮੰਗ ਕਰ ਚੁੱਕੇ ਹਨ ਪਰ ਪਰਨਾਲਾ ਜਿਉਂ ਦਾ ਤਿਉਂ ਹੈ | ਇਸ ਮੌਕੇ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ, ਨਵਦੀਪ ਸਿੰਘ ਬੱਲੀ ਤੇ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਨੇ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਬਲਾਕ ਰਾਏਕੋਟ ਦੇ ਬੀ.ਡੀ.ਪੀ.ਓ. ਦਫ਼ਤਰ ਦੀਆਂ ਕਈ ਅਸਾਮੀਆਂ ਖ਼ਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।