26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਆਰ. ਓ. ਪਲਾਂਟ ਮੁੜ ਚਾਲੂ ਕਰਵਾਉਣ ਲਈ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਭੇਜਿਆ

ਅਜੀਤ ਡੈਸਕ 22-07-2025
ਮਾਨਸਾ, 21 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਜ਼ਿਲ੍ਹੇ ਦੇ ਸ਼ਹਿਰਾਂ ਤੇ ਪਿੰਡਾਂ 'ਚ ਬੰਦ ਪਏ ਆਰ. ਓ. ਪਲਾਂਟ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਸੌਂਪਿਆ | ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੂਰੇ ਜ਼ਿਲੇ੍ਹ ਦਾ ਧਰਤੀ ਹੇਠਲੇ ਪਾਣੀ ਵਿਚ ਯੂਰੇਨੀਅਮ ਦੀ ਮਾਤਰਾ ਕਾਫ਼ੀ ਜ਼ਿਆਦਾ ਹੈ, ਜੋ ਪੀਣ ਯੋਗ ਨਹੀਂ ਹੈ | ਉਨ੍ਹਾਂ ਕਿਹਾ ਕਿ ਪਾਣੀ ਦਾ ਟੀ.ਡੀ.ਐਸ ਲੈਵਲ ਵੀ 900 ਤੋਂ 1200 ਤੱਕ ਪਹੁੰਚ ਗਿਆ ਹੈ, ਜਿਸ ਕਾਰਨ ਲੋਕ ਬਿਮਾਰੀਆਂ ਦੀ ਲਪੇਟ 'ਚ ਆ ਰਹੇ ਹਨ | ਉਨ੍ਹਾਂ ਕਿਹਾ ਕਿ ਗ਼ਰੀਬ ਲੋਕ ਖਾਰਾ ਤੇ ਮਾੜਾ ਪਾਣੀ ਪੀਣ ਲਈ ਮਜਬੂਰ ਹਨ | ਉਨ੍ਹਾਂ ਮੰਗ ਕੀਤੀ ਕਿ ਆਰ. ਓ. ਪਲਾਂਟਾਂ ਦੀ ਮੁਰੰਮਤ ਕਰਵਾ ਕੇ ਕਰੋੜਾਂ ਰੁਪਏ ਨਾਲ ਤਿਆਰ ਕੀਤੀਆਂ ਗਈਆਂ ਇਮਾਰਤਾਂ ਨੂੰ ਖੰਡਰ ਹੋਣ ਤੋਂ ਬਚਾਇਆ ਜਾਵੇ | ਇਸ ਮੌਕੇ ਐਡਵੋਕੇਟ ਰਵੀ ਰੁੁਪਾਲ, ਅਮਰੀਕ ਸਿੰਘ ਅਲੀਸ਼ੇਰ ਤੇ ਰਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਚਿੱਟਾ ਬਰਾਮਦ, 16 ਗਿ੍ਫ਼ਤਾਰ ਅਗਲੀ ਖ਼ਬਰ 175 ਲੀਟਰ ਲਾਹਣ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।