ਮਾਨਸਾ, 21 ਜੁਲਾਈ (ਵਿ.ਪ੍ਰਤੀ.)-ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ ਸਕਿਉਰਿਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਟਿਡ ਵਲੋਂ ਸਕਿਉਰਿਟੀ ਗਾਰਡਾਂ ਦੀ ਭਰਤੀ ਲਈ 23 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ | ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ 10ਵੀਂ ਪਾਸ ਲੜਕੇ ਹੀ ਭਾਗ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਚਾਹਵਾਨ ਜ਼ਰੂਰੀ ਦਸਤਾਵੇਜ਼ ਲੈ ਕੇ ਸਵੇਰੇ 10:30 ਵਜੇ ਪਹੁੰਚ ਸਕਦੇ ਹਨ |