26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਅਜੀਤ ਡੈਸਕ 22-07-2025

ਮਾਨਸਾ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਨੰਬਰਦਾਰ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵਾਅਦੇ ਮੁਤਾਬਕ ਨੰਬਰਦਾਰੀ ਪਿਤਾ ਪੁਰਖੀ ਕੀਤੀ ਜਾਵੇ | ਮਾਣ ਭੱਤੇ 'ਚ ਵਾਧਾ ਕਰਨ ਦੇ ਨਾਲ ਹੀ ਮੁਫ਼ਤ ਬੱਸ ਸੇਵਾ ਤੇ ਬੀਮੇ ਦੀ ਸਹੂਲਤ ਦਿੱਤੀ ਜਾਵੇ | ਇੱਥੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਨੇ ਕਿਹਾ ਕਿ ਯੂਨੀਅਨ ਹੱਕੀ ਮੰਗਾਂ ਮਨਵਾਉਣ ਲਈ ਸੰਘਰਸ਼ ਤਿੱਖਾ ਕਰੇਗੀ | ਉਨ੍ਹਾਂ ਇਹ ਵੀ ਮੰਗ ਉਠਾਈ ਕਿ 15 ਅਗਸਤ ਤੇ 26 ਜਨਵਰੀ ਨੂੰ ਸਮਾਜ ਸੇਵਾ ਨਿਭਾਉਣ ਵਾਲੇ ਨੰਬਰਦਾਰਾਂ ਨੂੰ ਸਨਮਾਨਿਤ ਕੀਤਾ ਜਾਵੇ | ਯੂਨੀਅਨ ਨੇ ਸੇਵਾ ਕੇਂਦਰ ਵਿਚ ਨੰਬਰਦਾਰਾਂ ਦੀਆਂ ਆਈ.ਡੀਜ਼ 'ਤੇ ਆਨਲਾਈਨ ਕੰਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹਾ ਹੋਣ ਨਾਲ ਜਿੱਥੇ ਉਨ੍ਹਾਂ ਨੂੰ ਆਸਾਨੀ ਮਹਿਸੂਸ ਹੋਈ ਹੈ ਉੱਥੇ ਲੋਕਾਂ ਨੂੰ ਸਮੇਂ ਸਿਰ ਸਹੀ ਕੰਮ ਮਿਲਣਾ ਸ਼ੁਰੂ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਭਰੇ ਜਾਣ ਵਾਲੇ ਫਾਰਮਾਂ ਵਿਚ ਜਾਤੀ ਲਿਖਣੀ ਲਾਜ਼ਮੀ ਕੀਤੀ ਜਾਵੇ ਤਾਂ ਕਿ ਤਸਦੀਕ ਸਹੀ ਹੋ ਸਕੇ | ਇਸ ਮੌਕੇ ਬੁਢਲਾਡਾ ਤਹਿਸੀਲ ਦੇ ਪ੍ਰਧਾਨ ਗੁਰਵਰਨ ਸਿੰਘ ਕੁਲਾਣਾ, ਸੁਰਜੀਤ ਸਿੰਘ ਖੀਵਾ, ਹਰਬੰਸ ਸਿੰਘ ਭੁਪਾਲ, ਧਰਮਿੰਦਰ ਸਿੰਘ ਬਰਨਾਲਾ, ਗੁਰਤੇਜ ਸਿੰਘ ਭੈਣੀਬਾਘਾ, ਕਰਮਜੀਤ ਸਿੰਘ ਭੀਖੀ, ਨਿਰਮਲਜੀਤ ਸਿੰਘ ਚੱਕ ਭਾਈਕੇ, ਸੱਤਗੁਰ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ ਜੋਈਆਂ, ਸੁਖਰਾਜ ਸਿੰਘ ਫਫੜੇ, ਗੁਰਜੀਵਨ ਸਿੰਘ ਮਾਖਾ, ਦਰਸ਼ਨ ਸਿੰਘ ਚਹਿਲਾਂ ਤੇ ਗੁਰਮੀਤ ਸਿੰਘ ਹੀਰੋ ਖ਼ੁਰਦ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ- ਵਿਧਾਇਕ ਬਣਾਂਵਾਲੀ ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।