ਸਰਦੂਲਗੜ੍ਹ/ਝੁਨੀਰ, 21 ਜੁਲਾਈ (ਜੀ.ਐੱਮ.ਅਰੋੜਾ, ਸੰਜੀਵ ਸਿੰਗਲਾ)-ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਨਸ਼ਾ ਮੁਕਤੀ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਹ ਵਿਚਾਰ ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਜਗਤਗੜ੍ਹ ਬਾਂਦਰਾਂ, ਕੁਸਲਾ, ਕੋਠੇ, ਜਟਾਣਾ ਕਲਾਂ ਅਤੇ ਕੋਟੜਾ ਵਿਖੇ ਨਸ਼ਾ ਵਿਰੋਧੀ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਨਸ਼ੇ ਦੇ ਖ਼ਾਤਮੇ ਲਈ ਇੱਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ | ਉਨ੍ਹਾਂ ਲੋਕਾਂ ਨੂੰ ਨਸ਼ਾ ਨਾ ਵਿਕਣ ਦੇਣ ਅਤੇ ਨਾ ਕਰਨ ਦੀ ਸਹੁੰ ਚੁਕਾਉਣ ਉਪਰੰਤ ਕਿਹਾ ਕਿ ਕਿਹਾ ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ ਜਾਵੇ | ਇਸ ਮੌਕੇ ਗੁਰਪਾਲ ਸਿੰਘ ਰੰਧਾਵਾ ਐਸ. ਐਚ. ਓ. ਜੌੜਕੀਆਂ, ਪੰਚਾਇਤ ਅਧਿਕਾਰੀ ਪੰਚਾਂ-ਸਰਪੰਚਾਂ ਤੋਂ ਇਲਾਵਾ ਪਤਵੰਤੇ ਤੇ ਨੌਜਵਾਨ ਹਾਜ਼ਰ ਸਨ |
ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ- ਵਿਧਾਇਕ ਬਣਾਂਵਾਲੀ
ਸਰਦੂਲਗੜ੍ਹ ਹਲਕੇ ਦੇ ਇਕ ਪਿੰਡ 'ਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਸਹੁੰ ਚੁਕਾਉਂਦੇ ਹੋਏ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ | ਅਜੀਤ ਤਸਵੀਰ <br/>
22-07-2025