26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਅੱਜ

ਅਜੀਤ ਡੈਸਕ 22-07-2025
ਮਾਨਸਾ, 21 ਜੁਲਾਈ (ਬਲਵਿੰਦਰ ਸਿੰਘ ਧਾਲੀਵਾਲ)- ਨਗਰ ਕੌਂਸਲ ਮਾਨਸਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ 22 ਜੁਲਾਈ ਨੂੰ ਦੁਪਹਿਰ 12:00 ਵਜੇ ਬੱਚਤ ਭਵਨ ਵਿਖੇ ਹੋਵੇਗੀ | 27 ਵਾਰਡਾਂ ਵਾਲੀ ਇਸ ਕੌਂਸਲ ਦੇ ਹਲਕਾ ਵਿਧਾਇਕ ਸਮੇਤ ਕੁੱਲ 28 ਵੋਟਾਂ ਹਨ | ਕਾਬਲੇ ਗ਼ੌਰ ਰਹੇ ਕਿ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੇ ਅਹੁਦੇ ਦੀ ਮਿਆਦ ਪਹਿਲਾਂ ਹੀ ਖ਼ਤਮ ਹੋ ਚੁੱਕੀ ਹੈ ਜਦਕਿ ਪ੍ਰਧਾਨ ਦਾ ਅਹੁਦਾ ਕਾਫ਼ੀ ਸਮੇਂ ਤੋਂ ਖ਼ਾਲੀ ਹੈ | ਦੱਸ ਦੇਈਏ ਕਿ ਸੀਨੀਅਰ ਮੀਤ ਪ੍ਰਧਾਨ ਸੁਨੀਲ ਕੁਮਾਰ ਨੀਨੂੰ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਕਰਦੇ ਆ ਰਹੇ ਸਨ | ਹਾਲੇ ਤੱਕ ਇਹ ਗੱਲ ਨਿੱਖਰ ਕੇ ਸਾਹਮਣੇ ਨਹੀਂ ਆਈ ਕਿ ਕਿਸ ਪਦ ਲਈ ਕੌਣ-ਕੌਣ ਉਮੀਦਵਾਰ ਹੋਣਗੇ ਪਰ ਚਰਚਾ ਇਹ ਹੈ ਕਿ ਪ੍ਰਧਾਨਗੀ ਲਈ ਨੀਨੂੰ ਹੀ ਕਿਸਮਤ ਅਜ਼ਮਾਉਣਗੇ | ਉਨ੍ਹਾਂ ਨੂੰ ਵਿਧਾਇਕ ਡਾ. ਵਿਜੇ ਸਿੰਗਲਾ ਦਾ ਆਸ਼ੀਰਵਾਦ ਪ੍ਰਾਪਤ ਹੈ | ਕਈ ਕੌਂਸਲਰਾਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਇਹ ਮੌਕੇ 'ਤੇ ਹੀ ਪਤਾ ਲੱਗੇਗਾ ਕਿ ਕਿਹੜਾ ਮੈਦਾਨ 'ਚ ਨਿੱਤਰਦਾ ਹੈ | ਦਿਲਚਸਪ ਗੱਲ ਇਹ ਹੈ ਕਿ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਲਈ ਅੱਧੀ-ਅੱਧੀ ਦਰਜਨ ਤੋਂ ਵਧੇਰੇ ਕੌਂਸਲਰ ਅੰਦਰਖਾਤੇ ਜੋੜ-ਤੋੜ ਕਰ ਰਹੇ ਹਨ | ਡਿਪਟੀ ਕਮਿਸ਼ਨਰ ਵਲੋਂ ਚੋਣ ਲਈ ਕਾਲਾ ਰਾਮ ਕਾਂਸਲ ਐਸ.ਡੀ.ਐਮ. ਮਾਨਸਾ ਨੂੰ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ ਹਨ |
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਪੂਰਾ ਨਹੀਂ ਉੱਤਰੀ- ਅਕਾਲੀ ਆਗੂ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਣ- ਵਿਧਾਇਕ ਬਣਾਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।