26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਟੀਕਾਕਰਨ ਤੇ ਪਰਿਵਾਰ ਭਲਾਈ ਸੇਵਾਵਾਂ ਦੀ ਕੀਤੀ ਸਮੀਖਿਆ

ਅਜੀਤ ਡੈਸਕ 22-07-2025
ਮਾਨਸਾ, 21 ਜੁਲਾਈ (ਵਿਸ਼ੇਸ਼ ਪ੍ਰਤੀਨਿਧ)-ਸੀ. ਐੱਚ. ਸੀ. ਖਿਆਲਾ ਕਲਾਂ ਵਿਖੇ ਐੱਸ.ਐੱਮ.ਓ. ਡਾ. ਬਲਜਿੰਦਰ ਕੌਰ ਦੀ ਨਿਗਰਾਨੀ ਹੇਠ ਟੀਕਾਕਰਨ ਰੀਵਿਊ ਮੀਟਿੰਗ ਹੋਈ | ਬਲਾਕ ਖਿਆਲਾ ਕਲਾਂ 'ਚ ਟੀਕਾਕਰਨ, ਫੈਮਲੀ ਪਲੈਨਿੰਗ ਤੇ ਐੱਮ. ਡੀ. ਆਰ. ਨਾਲ ਸਬੰਧਿਤ ਕਾਰਜਾਂ ਬਾਰੇ ਚਰਚਾ ਕੀਤੀ ਗਈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਕੰਵਲਪ੍ਰੀਤ ਕੌਰ ਨੇ ਕਿਹਾ ਕਿ ਟੀਕਾਕਰਨ ਅਤੇ ਫੈਮਲੀ ਪਲੈਨਿੰਗ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਉਨ੍ਹਾਂ ਨੇ ਹਾਈ ਰਿਸਕ ਗਰਭਵਤੀ ਅÏਰਤਾਂ ਦੀ ਵਿਸ਼ੇਸ਼ ਦੇਖਭਾਲ 'ਤੇ ਵੀ ਜ਼ੋਰ ਦਿੱਤਾ | ਇਸ ਮੌਕੇ ਚਾਨਣ ਦੀਪ ਸਿੰਘ ਕਾਰਜਕਾਰੀ ਬਲਾਕ ਐਜੂਕੇਟਰ, ਜਗਦੇਵ ਸਿੰਘ ਆਸ਼ਾ ਕੁਆਰਡੀਨੇਟਰ, ਜਗਸੀਰ ਕੌਰ ਤੇ ਜੋਤੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਹਰ ਸਿੰਘ ਵਾਲਾ ਦੇ ਵਾਸੀਆਂ ਵਲੋਂ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਮੰਗ ਅਗਲੀ ਖ਼ਬਰ ਇਨਰਵ੍ਹਹੀਲ ਕਲੱਬ ਬਠਿੰਡਾ ਵਲੋਂ ਨਵੇਂ ਅਹੁਦੇਦਾਰਾਂ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।