26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਮੋਹਰ ਸਿੰਘ ਵਾਲਾ ਦੇ ਵਾਸੀਆਂ ਵਲੋਂ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਮੰਗ

ਅਜੀਤ ਡੈਸਕ 22-07-2025
ਭੀਖੀ, 21 ਜੁਲਾਈ (ਬਲਕਾਰ ਸਿੰਘ ਸਹੋਤਾ)-ਭੀਖੀ ਤੋਂ ਪਿੰਡ ਪਰਤਦੇ ਕਈ ਲੋਕਾਂ ਨਾਲ ਰਸਤੇ 'ਚ ਨਸ਼ੇੜੀਆਂ ਵਲੋਂ ਕੀਤੀ ਜਾਂਦੀ ਲੁੱਟ-ਖੋਹ ਤੇ ਕੁੱਟਮਾਰ ਤੋਂ ਦੁਖੀ ਪਿੰਡ ਮੋਹਰ ਸਿੰਘ ਵਾਲਾ ਦੇ ਵਾਸੀਆਂ ਨੇ ਸਰਪੰਚ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਇਕੱਠ ਕਰ ਕੇ ਪੁਲਿਸ ਪ੍ਰਸ਼ਾਸਨ ਤੋਂ ਅਨਸਰਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ ਹੈ | ਨਸ਼ੇੜੀਆਂ ਦੇ ਸ਼ਿਕਾਰ ਹੋਏ ਮਿੰਟੂ ਸਿੰਘ ਨੇ ਦੱਸਿਆ ਕਿ ਜਦੋਂ ਉਹ ਪਿੰਡ ਵਾਪਸ ਆ ਰਿਹਾ ਸੀ ਤਾਂ ਇੰਡੇਨ ਏਜੰਸੀ ਦੇ ਗੁਦਾਮ ਸਾਹਮਣੇ 6-7 ਨਸ਼ੇ 'ਚ ਧੁੱਤ ਮੋਟਰਸਾਈਕਲ ਸਵਾਰਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ 2500 ਰੁਪਏ ਨਕਦ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਉਸ ਦੀਆਂ ਲੱਤਾਂ, ਬਾਂਹਾਂ ਅਤੇ ਸਿਰ 'ਚ ਸੱਟਾਂ ਮਾਰੀਆਂ | ਸਲੀਮ ਖਾਨ ਤੇ ਬਲਕਾਰ ਸਿੰਘ ਜੱਸੜ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਘੇਰ ਕੇ ਲੁੱਟ ਖੋਹ ਕੀਤੀ ਗਈ | ਸਰਪੰਚ ਅਨੁਸਾਰ ਰੋਜ਼ਾਨਾ ਦੀਆਂ ਲੁੱਟ-ਖੋਹਾਂ ਦੀਆਂ ਵਾਰਦਾਤਾਂ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ ਹੈ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਪੰਚ ਜੀਵਨ ਸਿੰਘ, ਪੰਚ ਸੁਖਵਿੰਦਰ ਸਿੰਘ, ਗੁਰਜੀਤ ਸਿੰਘ ਧਲਿਉ, ਜਗਤਾਰ ਸਿੰਘ ਤਾਰਾ, ਰਣਜੀਤ ਸਿੰਘ ਵਰਖਾ, ਮੁਤਾਬ ਸਿੰਘ, ਸੇਵਕ ਸਿੰਘ, ਦਰਸ਼ਨ ਸਿੰਘ ਕੂਨਰ, ਪ੍ਰੀਤਮ ਸਿੰਘ, ਹਰਮੇਲ ਸਿੰਘ, ਕੁਲਦੀਪ ਸਿੰਘ ਕੂਨਰ ਆਦਿ ਹਾਜ਼ਰ ਸਨ | ਉਧਰ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਕਥਿਤ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ |
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਦਾ ਨਤੀਜਾ 100 ਫ਼ੀਸਦੀ ਰਿਹਾ ਅਗਲੀ ਖ਼ਬਰ ਟੀਕਾਕਰਨ ਤੇ ਪਰਿਵਾਰ ਭਲਾਈ ਸੇਵਾਵਾਂ ਦੀ ਕੀਤੀ ਸਮੀਖਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।