26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਰੌਇਲ ਕਾਲਜ ਬੋੜਾਵਾਲ ਦਾ ਨਤੀਜਾ 100 ਫ਼ੀਸਦੀ ਰਿਹਾ

ਅਜੀਤ ਡੈਸਕ 22-07-2025
ਬੁਢਲਾਡਾ, 21 ਜੁਲਾਈ (ਰਾਹੀ)-ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐੱਮ. ਏ. ਰਾਜਨੀਤਿਕ ਸ਼ਾਸਤਰ ਭਾਗ ਦੂਜਾ ਦੇ ਨਤੀਜਿਆਂ 'ਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਵਿਭਾਗ ਦੇ ਮੁਖੀ ਸਹਾਇਕ ਪ੍ਰੋ. ਸਿਮਰਨਜੀਤ ਕੌਰ ਨੇ ਦੱਸਿਆ ਕਿ ਸਰਬਜੀਤ ਕੌਰ ਨੇ 85 ਫ਼ੀਸਦੀ ਅੰਕਾਂ ਨਾਲ ਪਹਿਲਾ, ਰਾਜਦੀਪ ਕੌਰ ਨੇ 80 ਫ਼ੀਸਦੀ ਨਾਲ ਦੂਜਾ ਤੇ ਸੰਦੀਪ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਬਾਕੀ ਵਿਦਿਆਰਥੀ ਵੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਤੇ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਵਧਾਈ ਦਿੱਤੀ ਹੈ |
ਪਿਛਲੀ ਖ਼ਬਰ ਉੱਘੇ ਨਕਸਲੀ ਆਗੂ ਕਾ. ਨਛੱਤਰ ਸਿੰਘ ਖੀਵਾ ਨੌ-ਬਰ-ਨੌ ਨੇ ਅਗਲੀ ਖ਼ਬਰ ਮੋਹਰ ਸਿੰਘ ਵਾਲਾ ਦੇ ਵਾਸੀਆਂ ਵਲੋਂ ਲੁੱਟਾਂ-ਖੋਹਾਂ ਕਰਨ ਵਾਲਿਆਂ ਨੂੰ ਕਾਬੂ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।