ਬੁਢਲਾਡਾ, 21 ਜੁਲਾਈ (ਸਵਰਨ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਗਏ ਐੱਮ. ਏ. ਇਤਿਹਾਸ ਸਮੈਸਟਰ ਤੀਜਾ ਦੇ ਨਤੀਜਿਆਂ 'ਚ ਕਿ੍ਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦਾ ਨਤੀਜਾ ਸ਼ਾਨਦਾਰ ਰਿਹਾ | ਵਿਭਾਗ ਦੇ ਮੁਖੀ ਪ੍ਰੋ. ਸੁਨੈਨਾ ਨੇ ਦੱਸਿਆ ਕਿ ਦੀਪਅਮਨਪ੍ਰੀਤ ਕੌਰ ਨੇ 9.0 ਸੀ.ਜੀ.ਪੀ.ਏ. ਨਾਲ ਪਹਿਲਾ , ਅਮਰਜੀਤ ਕੌਰ , ਸਤਨਾਮ ਸਿੰਘ , ਗੁਰਤਾਜ ਸਿੰਘ ਨੇ 8.5 ਨਾਲ ਦੂਜਾ ਸਥਾਨ ਅਤੇ ਅੱਠ ਵਿਦਿਆਰਥੀਆਂ ਨੇ 8.0 ਸੀ.ਜੀ.ਪੀ.ਏ. ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪ੍ਰੋ. ਪ੍ਰਕਾਸ਼ ਸਿੰਘ, ਪ੍ਰੋ. ਰਾਜਨਦੀਪ ਕੌਰ ਤੇ ਪ੍ਰੋ. ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ | ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਪਿ੍ੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਤੋਂ ਇਲਾਵਾ ਕਾਲਜ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ, ਚੇਅਰਮੈਨ ਸੁਖਵਿੰਦਰ ਸਿੰਘ ਚਹਿਲ , ਸਕੱਤਰ ਸਤਪਾਲ ਸਿੰਘ ਚਹਿਲ ਅਤੇ ਪ੍ਰਧਾਨ ਡਾ. ਵਿਜੈ ਸਿੰਗਲਾ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ |