26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸਰਕਾਰੀ ਸਕੂਲ ਕੋਟਗੁਰੂ ਦੀ ਮੈਨੇਜਮੈਂਟ ਕਮੇਟੀ ਦਾ ਗਠਨ

ਅਜੀਤ ਡੈਸਕ 22-07-2025
ਸੰਗਤ ਮੰਡੀ, 21 ਜੁਲਾਈ (ਸੁਖਤੇਜ ਧਾਲੀਵਾਲ)-ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਮਮਤਾ ਖੁਰਾਣਾ ਸੇਠੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਹਾਈ ਸਕੂਲ ਕੋਟਗੁਰੂ ਵਿਖੇ ਨਵੀਂ ਚੁਣੀ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਸਰਬ ਸੰਮਤੀ ਨਾਲ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੁਖਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਰਪੰਚ ਕੁਲਵਿੰਦਰ ਸਿੰਘ ਤੇ ਸਮੁੱਚੀ ਪੰਚਾਇਤ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਮਾਪੇ ਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ ਚ ਸਰਬ ਸੰਮਤੀ ਨਾਲ ਸੈਸ਼ਨ 2025-27 ਦੋ ਸਾਲ ਦੇ ਕਾਰਜਕਾਲ ਲਈ ਸਕੂਲ ਮੈਨੇਜਮੈਂਟ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਮਨਪ੍ਰੀਤ ਸਿੰਘ ਨੂੰ ਚੇਅਰਮੈਨ, ਅਮਨਦੀਪ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ, ਇਸ ਤੋਂ ਇਲਾਵਾ ਪੰਚਾਇਤ ਵਲੋਂ ਸੁਖਦੀਪ ਸਿੰਘ ਸਿੱਧੂ ਪੰਚਾਇਤ ਮੈਂਬਰ, ਸਮਾਜਸੇਵੀ ਬਲਜੀਤ ਸਿੰਘ, ਮੀਡੀਆ ਸਲਾਹਕਾਰ ਅੰਗਰੇਜ਼ ਸਿੰਘ ਵਿੱਕੀ, ਵਿੱਦਿਅਕ ਮਾਹਿਰ ਐੱਸ.ਐੱਸ. ਧਾਲੀਵਾਲ, ਸਕੂਲ ਸਟਾਫ਼ ਵਲੋਂ ਸੁਖਪਾਲ ਸਿੰਘ ਮੁੱਖ ਅਧਿਆਪਕ ਸਕੱਤਰ, ਸਰੀਰਕ ਸਿੱਖਿਆ ਅਧਿਆਪਕ ਪਰਮਿੰਦਰ ਸਿੰਘ ਮੈਂਬਰ, ਵਿਦਿਆਰਥੀਆਂ ਦੇ ਮਾਪਿਆਂ 'ਚੋਂ ਜਸਵੰਤ ਸਿੰਘ, ਗੁਰਸੇਵਕ ਸਿੰਘ, ਕਾਲਾ ਸਿੰਘ, ਅਮਨਦੀਪ ਕੌਰ, ਸੁਨੀਤਾ ਰਾਣੀ, ਜਸਵੰਤ ਸਿੰਘ, ਪਰਮਜੀਤ ਕੌਰ, ਬਲਜਿੰਦਰ ਕੌਰ, ਰੋਸ਼ਨਜੀਤ ਕੌਰ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ | ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਨੇ ਚੁਣੀ ਹੋਈ ਕਮੇਟੀ ਨੂੰ ਵਧਾਈ ਦਿੱਤੀ | ਨਵੇਂ ਬਣੇ ਚੇਅਰਮੈਨ ਮਨਪ੍ਰੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਸਕੂਲ ਦੀ ਬਿਹਤਰੀ ਲਈ ਸਮਾਜ ਸੇਵੀਆਂ ਨਾਲ ਮਿਲਕੇ ਅਧੂਰੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ |
ਪਿਛਲੀ ਖ਼ਬਰ ਪਿੰਡ ਗੋਹਤ ਪੋਕਰ 'ਚ ਲੱਖਾਂ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮ ਨੇੜੇ ਗੰਦਗੀ ਦੇ ਢੇਰਾਂ ਕਾਰਨ ਖਿਡਾਰੀ ਪ੍ਰੇਸ਼ਾਨ ਅਗਲੀ ਖ਼ਬਰ ਕਿ੍ਸ਼ਨਾ ਕਾਲਜ ਰੱਲੀ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।