04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਠੇਕਾ ਆਧਾਰਿਤ ਮਲਟੀਪਰਪਜ਼ (ਫੀਮੇਲ) ਵਰਕਰਾਂ ਵਲੋਂ ਸੀ. ਐਮ. ਓ. ਦਫ਼ਤਰ ਅੱਗੇ ਧਰਨਾ

ਅਜੀਤ ਡੈਸਕ 24-09-2025
ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਯੂਨੀਅਨ ਵਲੋਂ ਸਥਾਨਕ ਸਿਵਲ ਹਸਪਤਾਲ ਵਿਖੇ ਸੀ.ਐਮ.ਓ. ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਿਹਾ ਹੈ | ਉਨ੍ਹਾਂ ਦੱਸਿਆ ਕਿ 24 ਫਰਵਰੀ 2014 ਨੂੰ ਕੈਬਨਿਟ ਵਿਚ ਠੇਕਾ ਆਧਾਰਿਤ ਏ.ਐਨ.ਐਮ. (ਐਨ.ਐਚ.ਆਰ.ਐਮ.) ਕੇਡਰ ਨੂੰ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ 'ਤੇ ਲੱਗੀ ਸਟੇਅ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ 10 ਫਰਵਰੀ 2025 ਨੂੰ ਰੱਦ ਕਰ ਦਿੱਤਾ ਸੀ ਜਦਕਿ ਇਸੇ ਵਰ੍ਹੇ 10 ਜੂਨ ਨੂੰ ਯੂਨੀਅਨ ਦੀ ਪੈਨਲ ਮੀਟਿੰਗ 'ਚ ਮਹਿਕਮੇ ਨੇ ਅਗਲੀ ਕਾਰਵਾਈ ਲਈ ਆਰਡਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਅਤੇ 16 ਜੂਨ ਨੂੰ ਸਕੱਤਰ ਤੇ ਡਾਇਰੈਕਟਰ ਸਿਹਤ ਵਿਭਾਗ ਵਲੋਂ 15-20 ਦਿਨਾਂ ਵਿਚ ਹੀ ਸਾਰੀ ਕਾਰਵਾਈ ਪੂਰੀ ਕਰਨ ਦਾ ਭਰੋਸਾ ਦਿੱਤਾ ਸੀ ਪ੍ਰੰਤੂ 3 ਮਹੀਨੇ ਬੀਤ ਜਾਣ 'ਤੇ ਵੀ ਕੋਈ ਕਾਰਵਾਈ ਨਹੀਂ ਕੀਤੀ | ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ 2014 ਦੇ ਫ਼ੈਸਲੇ ਨੂੰ ਤੁਰੰਤ ਲਾਗੂ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨਣ ਦਾ ਐਲਾਨ ਕਰੇ | ਯੂਨੀਅਨ ਵਲੋਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਰਾਹੀਂ ਮੰਗ ਪੱਤਰ ਉੱਚ ਅਧਿਕਾਰੀਆਂ ਨੂੰ ਭੇਜਿਆ ਗਿਆ | ਇਸ ਮੌਕੇ ਸੁਖਜੀਤ ਕੌਰ, ਰਾਣੀ ਕੌਰ, ਮਲਕੀਤ ਕੌਰ, ਸੁਖਪਾਲ ਕੌਰ, ਵੀਰਪਾਲ ਕੌਰ, ਅਮਰਜੀਤ ਕੌਰ, ਪ੍ਰਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਚਾਰ-ਚਰਚਾ 'ਚ ਰਲਿਆ ਮਿਲਿਆ ਪ੍ਰਤੀਕਰਮ : ਅਗਲੀ ਖ਼ਬਰ ਡੀ.ਟੀ.ਐੱਫ. ਨੇ ਅਧਿਆਪਕਾਂ ਤੋ ਬੀ.ਐੱਲ.ਓਜ਼. ਦਾ ਕੰਮ ਲੈਣ ਦੀ ਕੀਤੀ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।