19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮਾਨਸਾ ਪੁਲਿਸ ਵਲੋਂ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ, 4 ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 26-09-2025
ਮਾਨਸਾ, 25 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ | ਇਹ ਦਾਅਵਾ ਭਾਗੀਰਥ ਸਿੰਘ ਮੀਨਾ ਐਸ.ਐਸ.ਪੀ. ਮਾਨਸਾ ਨੇ ਕਰਦਿਆਂ ਦੱਸਿਆ ਕਿ ਉਪਰੋਕਤ ਮੁਹਿੰਮ ਤਹਿਤ ਚਿੱਟਾ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ 4 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਥਾਣਾ ਝੁਨੀਰ ਪੁਲਿਸ ਨੇ ਪਿੰਡ ਘੁਰਕਣੀ ਨੇੜੇ ਗੁਰਚਰਨ ਸਿੰਘ ਵਾਸੀ ਖਿਆਲੀ ਚਹਿਲਾਂਵਾਲੀ ਤੋਂ 9 ਬੋਤਲਾਂ ਹੀਰ ਸੌਂਫੀ ਹਰਿਆਣਾ ਮਾਰਕਾ ਸ਼ਰਾਬ ਫੜੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ |
ਨਸ਼ੀਲੀਆਂ ਗੋਲੀਆਂ ਬਰਾਮਦ
ਥਾਣਾ ਸਰਦੂਲਗੜ੍ਹ ਪੁਲਿਸ ਟੀਮ ਨੇ ਪਿੰਡ ਖੈਰਾ ਕਲਾਂ ਨਜ਼ਦੀਕ ਗਸ਼ਤ ਦੌਰਾਨ ਅਮਨਜੋਤ ਸਿੰਘ ਵਾਸੀ ਆਹਲੂਪੁਰ ਨੰੂ ਹਿਰਾਸਤ ਵਿਚ ਲੈ ਕੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਖ਼ਿਲਾਫ਼ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਡੋਪ ਟੈਸਟ ਪੋਜ਼ੀਟਿਵ ਆਉਣ 'ਤੇ ਮਾਮਲਾ ਦਰਜ
ਇਸੇ ਤਰ੍ਹਾਂ ਸਦਰ ਬੁਢਲਾਡਾ ਪੁਲਿਸ ਨੇ ਸੰਦੀਪ ਸਿੰਘ ਵਾਸੀ ਬੱਛੋਆਣਾ ਦਾ ਸਿਵਲ ਹਸਪਤਾਲ ਬੁਢਲਾਡਾ ਅਤੇ ਥਾਣਾ ਜੋਗਾ ਪੁਲਿਸ ਨੇ ਜੋਧਾ ਸਿੰਘ ਵਾਸੀ ਬੁਰਜ ਰਾਠੀ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪੋਜੀਟਿਵ ਆਉਣ 'ਤੇ ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐਸ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਨੰਬਰਦਾਰਾਂ ਵਲੋਂ ਪੰਜਾਬ ਸਰਕਾਰ 'ਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦਾ ਦੋਸ਼ ਅਗਲੀ ਖ਼ਬਰ 'ਸਵੱਛਤਾ ਹੀ ਸੇਵਾ' ਪੰਦ੍ਹਰਵਾੜੇ ਤਹਿਤ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ-ਵਿਧਾਇਕ ਬਣਾਂਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।