19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

27 ਤੋਂ 29 ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ

ਅਜੀਤ ਡੈਸਕ 26-09-2025
ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਿੰਡ ਮਾਈਸਰਖਾਨਾ ਦੀ ਹਦੂਦ ਅੰਦਰ 27 ਸਤੰਬਰ 2025 ਤੋਂ 29 ਸਤੰਬਰ 2025 ਨੂੰ ਦੇਸੀ ਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ | ਜਾਰੀ ਹੁਕਮ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ | ਜਾਰੀ ਹੁਕਮ ਅਨੁਸਾਰ ਪਿੰਡ ਮਾਈਸਰਖਾਨਾ, ਤਹਿਸੀਲ ਮੌੜ ਵਿਖੇ 27 ਸਤੰਬਰ 2025 ਤੋਂ 29 ਸਤੰਬਰ 2025 ਨੂੰ ਧਾਰਮਿਕ ਮੇਲਾ ਲੱਗ ਰਿਹਾ ਹੈ | ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ | ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ, ਜਿਸ ਕਰਕੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ | ਇਸ ਲਈ ਸ਼ਰਾਬ ਦੀ ਵਿਕਰੀ 'ਤੇ ਰੋਕ ਲਗਾਈ ਗਈ ਹੈ |
ਪਿਛਲੀ ਖ਼ਬਰ ਮਾਈਸਰਖਾਨਾ ਵਿਖੇ ਲੱਗਣ ਵਾਲੇ ਮੇਲੇ ਦੇ ਮੱਦੇਨਜ਼ਰ 27 ਤੋਂ 29 ਤੱਕ ਸਰਕਾਰੀ ਛੁੱਟੀ ਦੀ ਐਲਾਨ ਅਗਲੀ ਖ਼ਬਰ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।