27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ

ਅਜੀਤ ਡੈਸਕ 19-10-2025

ਬੁਢਲਾਡਾ, 18 ਅਕਤੂਬਰ (ਸਵਰਨ ਸਿੰਘ ਰਾਹੀ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੀਤਸਰ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਵੇਕਲੀ ਪਹਿਲ ਕਰਦਿਆਂ ਪਿੰਡ ਵਾਸੀਆਂ ਨੂੰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਦੌਰਾਨ ਬੱਚਿਆਂ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਦੇ ਸੰਦੇਸ਼ ਦਿੰਦਿਆਂ 'ਪਟਾਕੇ ਨਹੀਂ ਚਲਾਵਾਂਗੇ, ਗਰੀਨ ਦੀਵਾਲੀ ਮਨਾਵਾਂਗੇ' ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ | ਸਕੂਲ ਮੁਖੀ ਸਤਪਾਲ ਸਿੰਘ ਨੇ ਦੱਸਿਆ ਕਿ ਦੀਵਾਲੀ 'ਤੇ ਚਲਾਏ ਪਟਾਕਿਆਂ ਨਾਲ ਪ੍ਰਦੂਸ਼ਣ ਭਿਆਨਕ ਰੂਪ ਧਾਰਨ ਕਰ ਲੈਂਦਾ ਹੈ, ਅਜਿਹੇ ਪ੍ਰਦੂਸ਼ਣ ਤੋਂ ਬਚਣ ਲਈ ਬੱਚਿਆਂ ਵੱਲੋਂ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਚੇਅਰਮੈਨ ਗੁਰਪਿਆਰ ਸਿੰਘ ਨੇ ਸਕੂਲ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਪ੍ਰਦੂਸ਼ਣ ਪ੍ਰਤੀ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ | ਇਸ ਮੌਕੇ ਰਣਜੀਤ ਸਿੰਘ, ਮਨਦੀਪ ਕੌਰ, ਕਿੰਮੀ ਗੁਪਤਾ, ਲਵਦੀਪ ਕੌਰ, ਮੁਕੇਸ਼ ਦਾਸ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਕਾਰਨ ਸਫ਼ਾਈ ਕਾਮਿਆਂ ਨੇ ਕੌਂਸਲ ਦਫ਼ਤਰ ਅੱਗੇ ਕੂੜਾ ਸੁੱਟਿਆ ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਰੰਗੋਲੀ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।