27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਬੁੱਧ ਰਾਮ ਨੇ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

ਅਜੀਤ ਡੈਸਕ 19-10-2025

ਬੁਢਲਾਡਾ, 18 ਅਕਤੂਬਰ (ਸੁਨੀਲ ਮਨਚੰਦਾ)- ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਅਤੇ ਹੜ੍ਹਾਂ ਦੀ ਸਥਿਤੀ ਕਾਰਨ ਹੋਏ ਫ਼ਸਲਾਂ ਦੇ ਖ਼ਰਾਬੇ ਲਈ ਵਿਧਾਇਕ ਬੁੱਧ ਰਾਮ ਵਲੋਂ ਹਲਕਾ ਬੁਢਲਾਡਾ ਦੇ 5 ਪਿੰਡਾਂ ਦੇ 64 ਕਿਸਾਨਾਂ ਨੂੰ 13 ਲੱਖ, 67 ਹਜ਼ਾਰ, 59 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ | ਪਿੰਡ ਦਰੀਆਪੁਰ ਕਲਾਂ, ਕੁਲਾਣਾ, ਮੰਡੇਰ, ਸੰਘਰੇੜੀ ਤੇ ਕੁੱਲਰੀਆਂ-1 ਦੇ ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਦੀ ਆਮਦਨ ਖੇਤੀ 'ਤੇ ਨਿਰਭਰ ਕਰਦੀ ਹੈ ਪਰ ਜਦੋਂ ਫ਼ਸਲ ਖ਼ਰਾਬ ਹੋ ਜਾਵੇ ਤਾਂ ਕਿਸਾਨ ਦੀ ਆਰਥਿਕ ਹਾਲਤ ਡਾਵਾਂਡੋਲ ਹੋ ਜਾਂਦੀ ਹੈ | ਵਿਧਾਇਕ ਨੇ ਕਿਹਾ ਕਿ ਤਿਉਹਾਰ ਦੇ ਸੀਜ਼ਨ ਦੌਰਾਨ ਹਰ ਕਿਸੇ ਨੂੰ ਪੈਸੇ ਦੀ ਲੋੜ ਹੁੰਦੀ ਹੈ ਤੇ ਪੰਜਾਬ ਸਰਕਾਰ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਪ੍ਰਭਾਵਿਤ ਹੋਈਆਂ ਫ਼ਸਲਾਂ ਲਈ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਬਹੁਤ ਵਧੀਆ ਉਦਮ ਹੈ | ਉਨ੍ਹਾਂ ਆਖਿਆ ਕਿ ਉਹ ਹਮੇਸ਼ਾ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ ਅਤੇ ਹਰ ਕਿਸਾਨ ਨੂੰ ਫ਼ਸਲ ਦੇ ਖ਼ਰਾਬੇ ਦਾ ਬਣਦਾ ਮੁਆਵਜ਼ਾ ਦਿਵਾਇਆ ਜਾਵੇਗਾ | ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਡਰਨ ਕਾਲਜ ਆਫ਼ ਐਜੂਕੇਸ਼ਨ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਿਵ ਸ਼ਕਤੀ ਗਰੁੱਪ ਆਫ਼ ਕਾਲਜ 'ਚ ਧਾਰਮਿਕ ਸਮਾਰੋਹ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।