27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਾਡਰਨ ਕਾਲਜ ਆਫ਼ ਐਜੂਕੇਸ਼ਨ 'ਚ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 19-10-2025

ਭੀਖੀ, 18 ਅਕਤੂਬਰ (ਬਲਕਾਰ ਸਿੰਘ ਸਹੋਤਾ)- ਮਾਡਰਨ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਭੀਖੀ ਵਿਖੇ ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਦੀ ਅਗਵਾਈ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਡਾ: ਹਰਪ੍ਰੀਤ ਕੌਰ ਨੇ ਦੀਵਾਲੀ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਦੀਵਾਲੀ ਦਾ ਤਿਉਹਾਰ ਜਸ਼ਨ ਮਨਾਉਣ ਦਾ ਤਿਉਹਾਰ ਹੈ | ਵਿਦਿਆਰਥਣਾਂ ਨੇ ਰੰਗੋਲੀ, ਰੰਗ-ਬਿਰੰਗੇ ਕਾਰਡ, ਦੀਵਿਆਂ 'ਤੇ ਖ਼ੂਬਸੂਰਤ ਡਿਜ਼ਾਈਨ, ਪੇਪਰ ਕਰਾਫ਼ਟ, ਗਰੀਟਿੰਗ ਕਾਰਡ, ਦੀਵਾਲੀ ਦੀ ਸਜਾਵਟ ਲਈ ਲੜੀਆਂ ਆਦਿ ਗਤੀਵਿਧੀਆਂ 'ਚ ਹਿੱਸਾ ਲਿਆ | ਵਿਦਿਆਰਥਣਾਂ ਵਲੋਂ ਰੰਗੋਲੀ ਅਤੇ ਦੀਵੇ ਵੀ ਬਣਾਏ ਗਏ | ਇਸ ਮੌਕੇ ਪ੍ਰੋ. ਅਮਨਦੀਪ ਕੌਰ, ਹਰਵਿੰਦਰ ਕੌਰ, ਅਮਨਦੀਪ ਕੌਰ, ਅਰਸ਼ਦੀਪ ਕੌਰ ਅਤੇ ਪ੍ਰੋ. ਕਾਂਤਾ ਰਾਣੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬੱਸ ਦੀ ਫੇਟ ਵੱਜਣ ਨਾਲ ਅਧਿਆਪਕ ਦੀ ਮੌਤ ਅਗਲੀ ਖ਼ਬਰ ਵਿਧਾਇਕ ਬੁੱਧ ਰਾਮ ਨੇ ਫ਼ਸਲਾਂ ਦੇ ਖ਼ਰਾਬੇ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।