26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਫ਼ਾਜ਼ਿਲਕਾ ਦੀਆਂ ਕੁੜੀਆਂ ਨੇ ਜਿੱਤਿਆ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਦਾ ਖ਼ਿਤਾਬ

ਅਜੀਤ ਡੈਸਕ 19-10-2025
ਬੁਢਲਾਡਾ, 18 ਅਕਤੂਬਰ (ਸਵਰਨ ਸਿੰਘ ਰਾਹੀ)- ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਕਰਵਾਏ ਗਏ 69ਵੀਆਂ ਸੂਬਾ ਪੱਧਰੀ ਖੇਡਾਂ ਕਬੱਡੀ ਨੈਸ਼ਨਲ ਸਟਾਈਲ ਅੰਡਰ-14 ਕੁੜੀਆਂ ਦੇ ਮੁਕਾਬਲੇ ਸਮਾਪਤ ਹੋ ਗਏ | ਫਾਈਨਲ ਮੁਕਾਬਲਾ ਫ਼ਾਜ਼ਿਲਕਾ ਦੀ ਟੀਮ ਨੇ ਜਿੱਤਿਆ ਜਦਕਿ ਬਠਿੰਡਾ ਨੇ ਦੂਜਾ ਅਤੇ ਫ਼ਰੀਦਕੋਟ ਨੇ ਤੀਜਾ ਸਥਾਨ ਹਾਸਲ ਕੀਤਾ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਸਿੰਘ ਭੋਗਲ ਦੀ ਦੇਖ ਦੇਖ ਹੇਠਲੇ ਇਨ੍ਹਾਂ ਖੇਡ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਿ੍ਤਪਾਲ ਸਿੰਘ ਨੇ ਦੱਸਿਆ ਕਿ ਸੈਮੀਫਾਈਨਲ ਵਿਚ ਬਠਿੰਡਾ ਨੇ ਫ਼ਰੀਦਕੋਟ ਨੂੰ, ਫ਼ਾਜ਼ਿਲਕਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ ਹਰਾਇਆ ਜਦਕਿ ਫਾਈਨਲ ਮੈਚ ਦੇ ਫਸਵੇਂ ਮੁਕਾਬਲੇ ਵਿਚ ਫ਼ਾਜ਼ਿਲਕਾ ਨੇ ਬਠਿੰਡਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ | ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਸਿਕੰਦਰ ਸਿੰਘ ਚੀਮਾ ਡੀ.ਐਸ.ਪੀ. ਬੁਢਲਾਡਾ ਅਤੇ ਸਤੀਸ਼ ਕੁਮਾਰ ਸਿੰਗਲਾ ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਨਿਭਾਈ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ, ਅਰੁਣ ਕੁਮਾਰ, ਅਮਨਦੀਪ ਸਿੰਘ, ਮਨਦੀਪ ਸਿੰਘ, ਰਾਜ ਖ਼ਾਨ, ਅਵਤਾਰ ਸਿੰਘ, ਲੈਕਚਰਾਰ ਯਾਦਵਿੰਦਰ ਸਿੰਘ, ਨਾਇਬ ਖ਼ਾਨ, ਲੈਕਚਰਾਰ ਸਰਬਜੀਤ ਸਿੰਘ, ਲੈਕਚਰਾਰ ਹਰਪ੍ਰੀਤ ਸਿੰਘ ਗੁਰਦੀਪ ਸਿੰਘ ਸਮਰਾ, ਦਰਸ਼ਨ ਸਿੰਘ, ਭੁਪਿੰਦਰ ਸਿੰਘ ਤੱਗੜ, ਮਾਤਾ ਗੁਜਰੀ ਭਲਾਈ ਕੇਂਦਰ ਦੇ ਕੁਲਵੰਤ ਸਿੰਘ, ਬਲਵੀਰ ਕੌਰ, ਸੁਖਵਿੰਦਰ ਕੌਰ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਤੇ ਗੁਆਂਢੀ ਰਾਜਾਂ 'ਚ ਹੜ੍ਹਾਂ ਨਾਲ ਤਬਾਹੀ ਦਾ ਕਾਰਨ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾਉਣਾ-ਲਿਬਰੇਸ਼ਨ ਅਗਲੀ ਖ਼ਬਰ ਸਰ ਜੈਫਰੀ ਇੰਸਟੀਚਿਊਟ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।