25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ ਵਿਖੇ ਦੀਵਾਲੀ ਦੀਆਂ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 19-10-2025
ਕੋਟਫੱਤਾ, 18 ਅਕਤੂਬਰ (ਰਣਜੀਤ ਸਿੰਘ ਬੁੱਟਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੇ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਨਾਲ ਸੰਬੰਧਿਤ ਗਤੀਵਿਧੀਆਂ ਕਰਵਾਈਆਂ ਗਈਆਂ | ਅਸੈਂਬਲੀ ਸਮੇਂ ਧਾਰਮਿਕ ਅਧਿਆਪਕ ਸ੍ਰੀਮਤੀ ਸਿਮਰਜੀਤ ਕੌਰ ਦੁਆਰਾ ਵਿਦਿਆਰਥੀਆਂ ਨੂੰ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੁਆਰਾ ਗਵਾਲੀਅਰ ਦੇ ਕਿੱਲੇ ਵਿਚੋਂ 52 ਰਾਜਿਆਂ ਨੂੰ ਰਿਹਾਅ ਕਰਵਾਉਣ ਸਬੰਧੀ ਇਤਿਹਾਸ ਬਾਰੇ ਸਮਝਾਇਆ | ਤੀਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੁਆਰਾ ਦੀਵੇ ਬਹੁਤ ਹੀ ਸੁੰਦਰ ਡਿਜ਼ਾਈਨ ਤਿਆਰ ਕਰਕੇ ਸਜਾਏ ਗਏ | ਛੇਵੀਂ ਜਮਾਤ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਦੀਵਾ ਸਜਾਉਣ ਅਤੇ ਕਾਰਡ ਬਣਾਉਣ ਦੇ ਹਾਊਸ ਵਾਈਜ਼ ਮੁਕਾਬਲੇ ਕਰਵਾਏ ਗਏ | ਸਮੁੱਚੀ ਪ੍ਰਬੰਧਕੀ ਜ਼ਿੰਮੇਵਾਰੀ ਗਿਆਨੀ ਦਿੱਤ ਸਿੰਘ ਹਾਊਸ ਦੁਆਰਾ ਨਿਭਾਈ ਗਈ | ਜੂਨੀਅਰ ਵਿੰਗ ਦੇ ਨੰਨ੍ਹੇ -ਮੁੰਨੇ ਵਿਦਿਆਰਥੀ ਅਲੱਗ-ਅਲੱਗ ਤਰ੍ਹਾਂ ਦੀਆਂ ਮਿਠਾਈਆਂ, ਸਜਾਵਟੀ ਦੀਵੇ ਅਤੇ ਮੋਮਬਤੀਆਂ ਲੈ ਕੇ ਆਏ ਅਤੇ ਆਪਣੇ ਅਧਿਆਪਕ ਸਾਹਿਬਾਨਾਂ ਨਾਲ ਦੀਵਾਲੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਸਕੂਲ ਪਿ੍ੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਨੂੰ ਸਿੱਖ ਧਰਮ ਵਿੱਚ ਬੰਦੀ ਛੋੜ ਦਿਵਸ ਦੀ ਮਹਾਨਤਾ ਸਬੰਧੀ ਜਾਣਕਾਰੀ ਦਿੱਤੀ | ਦੀਵਾਲੀ ਮੌਕੇ ਸਿਹਤ ਦਾ ਖਿਆਲ ਰੱਖਣ ਅਤੇ ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਪ੍ਰਦੂਸ਼ਣ ਰੋਕਣ ਲਈ ਉਤਸ਼ਾਹਿਤ ਕੀਤਾ ਗਿਆ | ਉਨ੍ਹਾਂ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ 47 ਪਿੰਡਾਂ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।