25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਜੀਤ ਡੈਸਕ 19-10-2025
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਹੜ੍ਹਾਂ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਕਾਰਨ ਪੀੜਤ ਕਿਸਾਨਾਂ ਦੀ ਮਦਦ ਲਈ ਇੱਕ ਮਾਨਵਤਾ ਭਰਿਆ ਕਦਮ ਚੁੱਕਿਆ ਗਿਆ | ਵਿਧਾਇਕ ਨੇ ਹਲਕੇ ਦੇ 26 ਕਿਸਾਨ ਜੋ ਕਿ ਪਿੰਡ ਰਾਈਆ, ਆਲੀਕੇ, ਫੂਲ, ਸੰਧੂ ਖੁਰਦ ਅਤੇ ਫੂਲੇਵਾਲਾ ਨਾਲ ਸੰਬੰਧਿਤ ਸਨ ਨੂੰ ਰਾਮਪੁਰਾ ਫੂਲ ਵਿਖੇ ਰਾਹਤ ਮਨਜ਼ੂਰੀ ਪੱਤਰ ਵੰਡੇ | ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਹੜ ਨਾਲ ਫ਼ਸਲਾਂ ਨੂੰ ਹੋਇਆ ਨੁਕਸਾਨ ਕਿਸਾਨਾਂ ਲਈ ਵੱਡੀ ਚੁਣੌਤੀ ਬਣਿਆ ਪਰ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਹਰੇਕ ਪ੍ਰਭਾਵਿਤ ਕਿਸਾਨ ਨੂੰ ਯੋਗ ਰਾਹਤ ਦਿੱਤੀ ਜਾਵੇਗੀ |ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਵਿੱਚ ਜਿੰਨਾ ਵੀ ਨੁਕਸਾਨ ਹੋਇਆ ਹੈ ਉਸ ਦੀ ਸਾਰੀ ਗਿਰਦਾਵਰੀ ਪੂਰੀ ਹੋ ਚੁੱਕੀ ਹੈ ਅਤੇ ਜਲਦੀ ਹੀ ਬਾਕੀ ਰਹਿੰਦੇ ਪੀੜਤਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ, ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੇ ਨੁਕਸਾਨ ਦਾ ਦੁੱਖ ਨਾ ਰਹਿ ਜਾਵੇ | ਵਿਧਾਇਕ ਸਿੱਧੂ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਯਕੀਨੀ ਬਣਾਉਣਾ ਹੈ | ਲੋਕਾਂ ਵਲੋਂ ਇਸ ਉਪਰਾਲੇ ਨੂੰ ਸ਼ਲਾਘਾਯੋਗ ਕਦਮ ਵਜੋਂ ਵੇਖਿਆ ਜਾ ਰਿਹਾ ਹੈ ਜਿਸ ਨਾਲ ਹਲਕੇ ਦੇ ਕਿਸਾਨਾਂ ਵਿਚ ਨਵੀਂ ਉਮੀਦ ਜਾਗੀ ਹੈ |ਇਸ ਮੌਕੇ ਮਾਰਕੀਟ ਕਮੇਟੀ ਰਾਮਪੁਰਾ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ ਅਤੇ ਮਾਰਕੀਟ ਕਮੇਟੀ ਭਗਤਾ ਦੇ ਚੇਅਰਮੈਨ ਬੇਅੰਤ ਸਿੰਘ ਧਾਲੀਵਾਲ ਤੋਂ ਇਲਾਵਾ ਨਾਇਬ ਤਹਿਸੀਲਦਾਰ ਵਿਕਾਸ ਗੁਪਤਾ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਆਈ. ਏ. ਐਸ. ਅਮਨੀਤ ਅਤੇ ਉਸ ਦੇ ਭਰਾ ਵਿਧਾਇਕ ਅਮਿਤ ਰਤਨ ਉੱਪਰ ਦਰਜ ਝੂਠੇ ਕੇਸ ਦੀ ਸੀ.ਬੀ.ਆਈ. ਜਾਂ ਹਾਈ ਕੋਰਟ ਦੇ ਜੱਜ ਤ... ਅਗਲੀ ਖ਼ਬਰ ਮਾਤਾ ਸੁੰਦਰੀ ਪਬਲਿਕ ਸਕੂਲ ਕੋਟ ਸ਼ਮੀਰ ਵਿਖੇ ਦੀਵਾਲੀ ਦੀਆਂ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।