13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ, 13 ਗਿ੍ਫ਼ਤਾਰ

ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਨਸ਼ੀਲੀਆਂ ਵਸਤਾਂ ਬਰਾਮਦ ਕਰ ਕੇ 13 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਭਾਗੀਰਥ ਸਿੰਘ ਮੀਨਾ ਐੱਸ.ਐੱਸ.ਪੀ. ਮਾਨਸਾ ਨੇ ਦੱਸਿਆ ਕਿ ਚਿੱਟਾ, ਨਸ਼ੀਲੀਆਂ ਗੋਲੀਆਂ, ਗਾਂਜਾ, ਭੁੱਕੀ ਤੇ ਲਾਹਣ ਕੀਤਾ ਗਿਆ ਹੈ | ਥਾਣਾ ਸ਼ਹਿਰੀ ਬੁਢਲਾਡਾ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਮੁਖ਼ਬਰੀ ਦੇ ਆਧਾਰ 'ਤੇ ਦਰਸ਼ਨ ਸਿੰਘ ਵਾਸੀ ਅਹਿਮਦਪੁਰ ਤੋਂ 100 ਲੀਟਰ ਲਾਹਣ ਬਰਾਮਦ ਕੀਤਾ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
150 ਨਸ਼ੀਲੀਆਂ ਗੋਲੀਆਂ ਫੜ੍ਹੀਆਂ
ਥਾਣਾ ਜੋਗਾ ਪੁਲਿਸ ਨੇ ਵਿੱਕੀ ਸਿੰਘ ਵਾਸੀ ਨਿਊ ਬੱਸ ਸਟੈਂਡ ਦੀ ਬੈਕ ਸਾਈਡ ਬਰਨਾਲਾ ਤੇ ਹਰਜਿੰਦਰ ਸਿੰਘ ਵਾਸੀ ਸੰਘੇੜਾ ਰੋਡ ਕਿ੍ਸਨ ਕਾਲੋਨੀ ਬਰਨਾਲਾ ਤੋਂ 60 ਨਸ਼ੀਲੀਆਂ ਗੋਲੀਆਂ, ਸੀ.ਆਈ.ਏ. ਸਟਾਫ਼ ਦੀ ਪੁਲਿਸ ਟੀਮ ਨੇ ਕੁਲਦੀਪ ਸਿੰਘ ਵਾਸੀ ਫੱਤਾ ਮਾਲੋਕਾ ਕੋਲੋਂ 50, ਰਣਦੀਪ ਸਿੰਘ ਤੇ ਕੰਵਰਪਾਲ ਸਿੰਘ ਵਾਸੀ ਭੰਮੇ ਕਲਾਂ ਤੋਂ 20 ਅਤੇ ਥਾਣਾ ਸਰਦੂਲਗੜ੍ਹ ਪੁਲਿਸ ਨੇ ਲਖਵਿੰਦਰ ਸਿੰਘ ਵਾਸੀ ਸੰਘਾ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਸਾਰਿਆਂ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਪਰਚੇ ਦਰਜ ਕੀਤੇ ਗਏ ਹਨ |
18 ਗ੍ਰਾਮ ਚਿੱਟਾ ਬਰਾਮਦ
ਸ਼ਹਿਰੀ ਬੁਢਲਾਡਾ ਪੁਲਿਸ ਨੇ ਅਜੈ ਕੁਮਾਰ ਵਾਸੀ ਬੁਢਲਾਡਾ ਕੋਲੋਂ 6 ਗ੍ਰਾਮ ਹੈਰੋਇਨ ਇਸੇ ਥਾਣੇ ਦੀ ਪੁਲਿਸ ਨੇ ਪੂਜਾ ਵਾਸੀ ਬੁਢਲਾਡਾ ਤੋਂ 5 ਗ੍ਰਾਮ ਅਤੇ ਸੀ.ਆਈ. ਸਟਾਫ਼ ਦੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਪਦਮਪਾਲ ਸਿੰਘ ਵਾਸੀ ਖੁੱਡੀ ਰੋਡ ਬਰਨਾਲਾ ਕੋਲੋਂ 7 ਗ੍ਰਾਮ ਚਿੱਟਾ ਬਰਾਮਦ ਕੀਤਾ ਹੈ | ਤਿੰਨਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
1 ਕਿੱਲੋ ਗਾਂਜਾ ਤੇ 3 ਕਿੱਲੋ ਭੁੱਕੀ ਫੜ੍ਹੀ
ਭੀਖੀ ਪੁਲਿਸ ਟੀਮ ਨੇ ਗਸ਼ਤ ਦੌਰਾਨ ਪ੍ਰਗਟ ਸਿੰਘ ਵਾਸੀ ਭੀਖੀ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 1 ਕਿੱਲੋ ਗਾਂਜਾ ਬਰਾਮਦ ਕੀਤਾ ਹੈ | ਥਾਣਾ ਜੋਗਾ ਪੁਲਿਸ ਨੇ ਜੀਵਨ ਸਿੰਘ ਵਾਸੀ ਜੋਗਾ ਤੋਂ 3 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ | ਦੋਵਾਂ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ |
ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਮਾਮਲਾ ਦਰਜ
ਥਾਣਾ ਸਦਰ ਮਾਨਸਾ ਪੁਲਿਸ ਟੀਮ ਨੇ ਗਸ਼ਤ ਦੌਰਾਨ ਨਿਰਮਲ ਸਿੰਘ ਵਾਸੀ ਭਲਾਈਕੇ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦਾ ਹਸਪਤਾਲ ਵਿਚ ਡੋਪ ਟੈੱਸਟ ਕਰਵਾਇਆ ਗਿਆ | ਰਿਪੋਰਟ ਪਾਜ਼ੀਟਿਵ ਆਉਣ 'ਤੇ ਉਕਤ ਖ਼ਿਲਾਫ਼ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਦਰਜਨਾਂ ਕਿਸਾਨਾਂ ਅਤੇ ਔਰਤਾਂ ਨੇ ਭਾਕਿਯੂ ਡਕੌਂਦਾ (ਧਨੇਰ) ਦਾ ਪੱਲਾ ਫੜਿਆ ਅਗਲੀ ਖ਼ਬਰ 29ਵੀਂ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ 'ਚ 100 ਤੋਂ ਵਧੇਰੇ ਖਿਡਾਰੀਆਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।