13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਦਰਜਨਾਂ ਕਿਸਾਨਾਂ ਅਤੇ ਔਰਤਾਂ ਨੇ ਭਾਕਿਯੂ ਡਕੌਂਦਾ (ਧਨੇਰ) ਦਾ ਪੱਲਾ ਫੜਿਆ

ਅਜੀਤ ਡੈਸਕ 04-11-2025

ਭੀਖੀ, 3 ਨਵੰਬਰ (ਬਲਕਾਰ ਸਿੰਘ ਸਹੋਤਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਨੇੜਲੇ ਪਿੰਡ ਢੈਪਈ ਵਿਚ ਬਲਾਕ ਪ੍ਰਧਾਨ ਬਾਵਾ ਸਿੰਘ ਖੀਵਾ ਕਲਾਂ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਇਸ ਮੌਕੇ ਦਰਜਨਾਂ ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਨੇ ਜਥੇਬੰਦੀ ਦਾ ਪੱਲਾ ਫੜਿਆ | ਪਿੰਡ ਇਕਾਈ ਦੀ ਕਿਸਾਨਾਂ ਅਤੇ ਔਰਤਾਂ ਦੀ ਕਮੇਟੀ ਦੀ ਚੋਣ ਕੀਤੀ ਗਈ | ਪ੍ਰਧਾਨ ਦਰਸ਼ਨ ਸਿੰਘ, ਜਨਰਲ ਸਕੱਤਰ ਗੁਰਸੇਵਕ ਸਿੰਘ, ਖ਼ਜ਼ਾਨਚੀ ਬਲਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ, ਮੀਤ ਪ੍ਰਧਾਨ ਬਲਜਿੰਦਰ ਸਿੰਘ, ਪ੍ਰਚਾਰ ਸਕੱਤਰ ਜਸ਼ਨਪ੍ਰੀਤ ਸਿੰਘ, ਸਲਾਹਕਾਰ ਨਿਰਮਲ ਸਿੰਘ, ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ, ਯਾਦਵਿੰਦਰ ਸਿੰਘ, ਗੁਰਜੰਟ ਸਿੰਘ, ਮਲਕੀਤ ਸਿੰਘ, ਧਰਮਾ ਸਿੰਘ, ਮਿੱਠੂ ਸਿੰਘ, ਭੋਲਾ ਸਿੰਘ, ਮੱਖਣ ਸ਼ਰਮਾ, ਬੋਘਾ ਸਿੰਘ, ਗਗਨ ਸਿੰਘ ਕਮੇਟੀ ਮੈਂਬਰ ਚੁਣੇ ਗਏ | ਔਰਤਾਂ ਦੀ ਕਮੇਟੀ ਦੇ ਮੈਂਬਰ ਸੁਖਜੀਤ ਕੌਰ, ਰਾਜ ਕੌਰ, ਜਸਵੀਰ ਕੌਰ, ਕਿਰਨ ਕੌਰ, ਰਜਿੰਦਰ ਕੌਰ, ਰਾਣੀ ਕੌਰ, ਪ੍ਰਵੀਨ ਕੌਰ, ਸੀਮਾ, ਜੀਦਾਂ, ਤੇਜ ਕੌਰ ਅਤੇ ਨਸੀਬ ਕੌਰ ਚੁਣੇ ਗਏ | ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਵਲੋਂ ਹਰ ਇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ, ਬਲਜੀਤ ਸਿੰਘ ਭੈਣੀਬਾਘਾ, ਗੁਰਪ੍ਰੀਤ ਸਿੰਘ ਅਨੂਪਗੜ੍ਹ, ਮਹਿੰਦਰ ਸਿੰਘ ਹੀਰੋ ਕਲਾਂ, ਅਵਤਾਰ ਸਿੰਘ ਢੈਪਈ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ 4,84,525 ਮੀਟਿ੍ਕ ਟਨ ਝੋਨੇ ਦੀ ਹੋਈ ਖ਼ਰੀਦ-ਡੀ.ਸੀ. ਅਗਲੀ ਖ਼ਬਰ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ੀਲੀਆਂ ਵਸਤਾਂ ਬਰਾਮਦ, 13 ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।