13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰੂ ਕਾਂਸੀ ਸਕੂਲ ਵਿਖੇ ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ਵਿਚ ਰਨ ਫ਼ਾਰ ਯੂਨਿਟੀ ਈਵੈਂਟ

ਅਜੀਤ ਡੈਸਕ 04-11-2025
ਭਗਤਾ ਭਾਈਕਾ, 3 ਨਵੰਬਰ (ਸੁਖਪਾਲ ਸਿੰਘ ਸੋਨੀ)-ਸੀ.ਐਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਵਿਖੇ ਚੱਲ ਰਹੀ ਮਾਤਾ ਗੁਰਪਾਲ ਕੌਰ ਸਪੋਰਟਸ ਅਕੈਡਮੀ ਦੇ ਖਿਡਾਰੀਆਂ ਵਿਖੇ ਰਾਸ਼ਟਰੀ ਏਕਤਾ ਦਿਵਸ ਦੇ ਸਬੰਧ ਵਿਚ ਰਨ ਫ਼ਾਰ ਯੂਨਿਟੀ ਈਵੈਂਟ ਕਰਵਾਏ ਗਏ¢ ਇਸ ਮੌਕੇ ਪੁਲਿਸ ਸਟੇਸ਼ਨ ਭਗਤਾ ਭਾਈਕਾ ਦੇ ਐੱਸ.ਐੱਚ.ਓ. ਦਲਜੀਤ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ¢ ਇਸ ਦੌੜ ਦੀ ਸ਼ੁਰੂਆਤ ਸੀ ਐਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈਕਾ ਦੇ ਕੈਂਪਸ ਵਿਚੋਂ ਕੀਤੀ ਗਈ ਜੋ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦੀ ਹੋਈ ਵਾਪਸ ਸਕੂਲ ਕੈਂਪਸ ਪਹੁੰਚੀ¢ਐੱਸ.ਐੱਚ.ਓ. ਦਲਜੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਰਾਸ਼ਟਰੀ ਏਕਤਾ ਦਿਵਸ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਦਾ ਦਿਨ ਹੈ¢ ਉਨ੍ਹਾਂ ਸਭ ਰਲ ਮਿਲ ਕੇ ਇਹ ਦਿਨ ਮਨਾਉਣ ਅਤੇ ਦੇਸ਼ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ¢ ਇਸ ਦੌੜ ਵਿਚ ਐੱਸ.ਐੱਚ.ਓ. ਦਲਜੀਤ ਸਿੰਘ ਤੋਂ ਇਲਾਵਾ ਥਾਣਾ ਭਗਤਾ ਦਾ ਸਮੁੱਚਾ ਸਟਾਫ਼ ਸੀ.ਐਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਪਿ੍ੰਸੀਪਲ ਰਮਨ ਕੁਮਾਰ ਹਾਕੀ ਕੋਚ ਭੁਪਿੰਦਰ ਸਿੰਘ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ¢ ਸਮਾਪਤੀ ਉਪਰੰਤ ਦੌੜ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਲਈ ਰਿਫਰੈਸ਼ਮੈਂਟ ਦਾ ਖ਼ਾਸ ਪ੍ਰਬੰਧ ਕੀਤਾ ਗਿਆ¢
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਢਾਂਚਾ (ਸਿੰਡੀਕੇਟ) ਖ਼ਤਮ ਕਰਕੇ ਕੇਂਦਰੀਕ੍ਰਿਤ ਕਰਨ ਦੀ ਨਿਖੇਧੀ ਅਗਲੀ ਖ਼ਬਰ ਐਤਕੀਂ ਜ਼ਿਲ੍ਹੇ 'ਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ 60 ਫ਼ੀਸਦੀ ਘੱਟ-ਡੀ.ਸੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।