13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ <br/>

ਅਜੀਤ ਡੈਸਕ 04-11-2025
ਮਾਨਸਾ, 3 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸ਼ਹਿਰ ਦੀ ਵੱਖੀ 'ਚ ਵਸੇ ਪਿੰਡ ਮਾਨਸਾ ਖ਼ੁਰਦ ਦੇ ਲੱਲੂਆਣਾ ਰੋਡ 'ਤੇ ਕਰੰਟ ਲੱਗਣ ਨਾਲ ਨੌਜਵਾਨ ਮਿਸਤਰੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਉਰਫ਼ ਜੱਗੀ (32) ਪੁੱਤਰ ਅਜੀਤ ਸਿੰਘ ਵਾਸੀ ਦਲੇਲ ਸਿੰਘ ਵਾਲਾ ਇਕ ਕੋਠੀ ਦਾ ਮੁੱਖ ਗੇਟ ਲਗਾ ਰਿਹਾ ਸੀ, ਜਿਉਂ ਹੀ ਉਸ ਨੇ ਲੋਹੇ ਦਾ ਸਰੀਆ ਚੁੱਕਿਆ ਤਾਂ ਅਚਾਨਕ ਉਹ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ, ਕਰੰਟ ਦਾ ਝਟਕਾ ਏਨਾ ਸੀ ਕਿ ਮਿਸਤਰੀ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਸ਼ਹਿਰੀ-2 ਦੇ ਤਫ਼ਤੀਸ਼ੀ ਅਫ਼ਸਰ ਸੁਖਪਾਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਕਰਵਾਉਣ ਉਪਰੰਤ ਮਿ੍ਤਕ ਦੀ ਪਤਨੀ ਦੇ ਬਿਆਨਾਂ 'ਤੇ 194 ਬੀ.ਐੱਨ.ਐੱਸ. ਤਹਿਤ ਕਾਰਵਾਈ ਕੀਤੀ ਗਈ ਹੈ |

ਪਿਛਲੀ ਖ਼ਬਰ ਅਕਾਲ ਅਕੈਡਮੀ ਮੰਡੇਰ ਵਲੋਂ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਮਨੂ ਵਾਟਿਕਾ ਸਕੂਲ ਦੇ ਖਿਡਾਰੀਆਂ ਨੇ ਪ੍ਰਾਇਮਰੀ ਸਕੂਲੀ ਖੇਡਾਂ 'ਚ ਸੋਨ ਤਗਮੇ ਫੁੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।